ਘਰ ''ਚ ਦਾਖਲ ਹੋ ਕੇ ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ

03/12/2020 11:35:14 AM

ਤਰਨਤਾਰਨ (ਰਾਜੂ) : ਥਾਣਾ ਭਿੱਖੀਵਿੰਡ ਪੁਲਸ ਨੇ ਘਰ 'ਚ ਦਾਖਲ ਹੋ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਔਰਤ ਨੇ ਦੱਸਿਆ ਕਿ ਬੀਤੇ ਦਿਨ ਉਹ ਘਰ 'ਚ ਇਕੱਲੀ ਸੀ ਤਾਂ ਉਨ੍ਹਾਂ ਦੇ ਗੁਆਂਢ ਰਹਿੰਦਾ ਮਹਾਂਬੀਰ ਸਿੰਘ ਕੰਧ ਟੱਪ ਕੇ ਸਾਡੇ ਘਰ 'ਚ ਆ ਗਿਆ, ਜਿਸ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਕੱਪੜੇ ਪਾੜ ਦਿੱਤੇ। ਉਸ ਵਲੋਂ ਰੌਲਾ ਪਾਉਣ 'ਤੇ ਮੇਰੀ ਜਠਾਣੀ ਘਰ ਆ ਗਈ ਤਾਂ ਉਕਤ ਵਿਅਕਤੀ ਧਮਕੀਆਂ ਦਿੰਦਾ ਹੋਇਆ ਭੱਜ ਗਿਆ, ਜਿਸ ਬਾਰੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਬਲਵਿੰਦਰ ਕੌਰ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਮਹਾਂਬੀਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਸਾਂਧਰਾ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News