ਰੋਜ਼ੀ ਰੋਟੀ ਖ਼ਾਤਰ ਗੋਆ ਗਏ ਤਰਨਤਾਰਨ ਦੇ ਨੌਜਵਾਨ ਦੀ ਫੈਕਟਰੀ ਦੇ ਕੈਮੀਕਲ ਧਮਾਕੇ ’ਚ ਹੋਈ ਦਰਦਨਾਕ ਮੌਤ

Friday, May 06, 2022 - 05:53 PM (IST)

ਰੋਜ਼ੀ ਰੋਟੀ ਖ਼ਾਤਰ ਗੋਆ ਗਏ ਤਰਨਤਾਰਨ ਦੇ ਨੌਜਵਾਨ ਦੀ ਫੈਕਟਰੀ ਦੇ ਕੈਮੀਕਲ ਧਮਾਕੇ ’ਚ ਹੋਈ ਦਰਦਨਾਕ ਮੌਤ

ਭਿੱਖੀਵਿੰਡ, ਖਾਲੜਾ (ਭਾਟੀਆ) - ਦੇਸ਼ ਅੰਦਰ ਦਿਨੋਂ ਦਿਨ ਵਧ ਰਹੀ ਬੇਰੁਜ਼ਗਾਰੀ ਕਾਰਨ ਆਪਣੇ ਘਰ ਤੋਂ ਬਾਹਰ ਦੂਜੇ ਸੂਬੇ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਲਸੀਆਂ ਕਲਾਂ ਦੇ 31 ਸਾਲਾ ਨੌਜਵਾਨ ਦੀ ਇੱਕ ਪ੍ਰਾਈਵੇਟ ਫੈਕਟਰੀ ਅੰਦਰ ਕੈਮੀਕਲ ਵਾਲਾ ਸਿਲੰਡਰ ਫਟ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਸਕਰਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਕਲਸੀਆਂ ਕਲਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਲਸੀਆਂ ਕਲਾਂ ਵਿਖੇ ਪੁੱਜ ਗਈ, ਜਿਸ ਕਾਰਨ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਮ੍ਰਿਤਕ ਨੌਜਵਾਨ ਜਸਕਰਨ ਸਿੰਘ ਦੀ ਦੇਹ ਨੂੰ ਗੋਆ ਤੋਂ ਲੈ ਕੇ ਪੁੱਜੇ ਪਿੰਡ ਦੇ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਸੀ ਇਕੱਠੇ ਗੋਆ ਦੇ ਸ਼ਹਿਰ ਮੁੜਗਾਓਂ ਦੇ ਕਸਬਾ ਬਿਰਲਾ ਦੇ ਜੁਆਰੀ ਨਗਰ ਵਿਚ ਬਣੀ ਇਕ ਪ੍ਰਾਈਵੇਟ ਫੈਕਟਰੀ ਜਬਾਰੀ ਐਗਰੋ ਕੈਮੀਕਲ ਲਿਮਟਿਡ ਵਿੱਚ ਕੰਮ ਕਰਦੇ ਸਨ। ਸਾਡੇ ਨਾਲ ਹੋਰ ਵੱਖ-ਵੱਖ ਸੂਬਿਆਂ ਦੇ ਨੌਜਵਾਨ ਵੀ ਕੰਮ ਕਰ ਰਹੇ ਸਨ। ਜਸਪ੍ਰੀਤ ਨੇ ਦੱਸਿਆ ਬੀਤੇ 8 ਮਹੀਨੇ ਪਹਿਲਾਂ ਕੰਪਨੀ ਬੰਦ ਹੋ ਗਈ ਸੀ। ਕੰਪਨੀ ਦੁਬਾਰਾ ਚਾਲੂ ਹੋਣ ’ਤੇ ਕੰਪਨੀ ਦੇ ਸੁਪਰਵਾਈਜ਼ਰ ਵੱਲੋਂ ਜਸਕਰਨ ਸਿੰਘ ਨੂੰ ਕੈਮੀਕਲ ਟੈਂਕਰ ਦੀ ਰਿਪੇਅਰ ਕਰਨ ਨੂੰ ਕਿਹਾ ਸੀ, ਜਿਸ ਵਿੱਚ ਜਸਕਰਨ ਸਿੰਘ ਦੇ ਨਾਲ ਬਿਹਾਰ ਤੋਂ ਮਿਥਣ ਜੈਨ ਅਤੇ ਬੰਗਾਲ ਤੋਂ ਇੰਦਰਜੀਤ ਗੋਸ਼ ਕੰਮ ਕਰ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਗੈਸ ਵੈਲਡਿੰਗ ਨਾਲ ਕੈਮੀਕਲ ਟੈਂਕਰ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਕੈਮੀਕਲ ਟੈਂਕਰ ਬਲਾਸਟ ਹੋ ਗਿਆ। ਬਿਹਾਰ ਦੇ ਮਿਥੁਨ ਜੈਨ ਅਤੇ ਬੰਗਾਲ ਦੇ ਇੰਦਰਜੀਤ ਘੋਸ਼ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਜਸਕਰਨ ਸਿੰਘ ਦੀ ਐਂਬੂਲੈਂਸ ਵਿਚ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਮੌਕੇ ਜਸਕਰਨ ਸਿੰਘ ਦੀਆਂ ਭੈਣਾਂ ਹਰਜਿੰਦਰ ਕੌਰ ਅਤੇ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਚਾਰ-ਭੈਣ ਭਰਾ ਹਨ, ਜਿਨ੍ਹਾਂ ਵਿੱਚੋਂ ਜਸਕਰਨ ਸਿੰਘ ਸਭ ਤੋਂ ਛੋਟਾ ਸੀ ਅਤੇ ਅਜੇ ਕੁਆਰਾ ਸੀ। ਉਨ੍ਹਾਂ ਦਾ ਭਰਾ ਬੇਰੁਜ਼ਗਾਰ ਹੋਣ ਕਾਰਨ ਰੋਜ਼ੀ ਰੋਟੀ ਕਮਾਉਣ ਲਈ ਦੂਜੇ ਸੂਬੇ ਵਿੱਚ ਕੰਮ ਕਰਨ ਲਈ ਗਿਆ ਸੀ। ਉਸਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਮੌਕੇ ਮ੍ਰਿਤਕ ਦੇ ਵੱਡੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦਾ ਸਾਇਆ ਵੀ ਸਿਰ ’ਤੇ ਨਹੀਂ ਹੈ ਅਤੇ ਭੈਣਾਂ ਵਿਆਹੀਆਂ ਹੋਈਆਂ ਹਨ। ਘਰ ਵਿੱਚੋਂ ਤਿੰਨ ਪਿਓ-ਪੁੱਤ ਹੀ ਸਨ। ਜਸਕਰਨ ਦੀ ਇਸ ਤਰ੍ਹਾਂ ਮੌਤ ਹੋ ਜਾਣ ਨਾਲ ਉਨ੍ਹਾਂ ਦਾ ਘਰ ਬਰਬਾਦ ਹੋ ਗਿਆ ਹੈ। ਸੁਖਚੈਨ ਨੇ ਦੱਸਿਆ ਕਿ ਉਹ ਗ਼ਰੀਬ ਹਨ ਅਤੇ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜਬਰੀ ਐਗਰੋ ਕੈਮੀਕਲ ਲਿਮਟਿਡ ਫੈਕਟਰੀ ਦੇ ਮਾਲਕ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੀ ਵਿੱਤੀ ਅਤੇ ਮਾਲੀ ਸਹਾਇਤਾ ਕੀਤੀ ਜਾਵੇ ਤਾਂ ਕਿ ਜਸਕਰਨ ਦੇ ਬਾਕੀ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਲਾਸ਼ ਤਿੰਨ ਦਿਨ ਬਾਅਦ ਪਿੰਡ ਕਲਸੀਆਂ ਕਲਾਂ ਪੁੱਜਣ ’ਤੇ ਪਰਿਵਾਰ ਵੱਲੋਂ ਅੰਤਿਮ  ਸੰਸਕਾਰ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ

 


author

rajwinder kaur

Content Editor

Related News