ਤਰਨਤਾਰਨ ''ਚ ਇਕ ਹੋਰ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
Monday, Jul 13, 2020 - 11:48 AM (IST)
ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਅੰਦਰ ਬੀਤੇ ਕੱਲ ਇਕ ਹੋਰ ਕੋਰੋਨਾ ਪੀੜਤ ਦੀ ਪੁਸ਼ਟੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਆਈਸੋਲੇਸ਼ਨ ਵਾਰਡ ਅੰਦਰ ਦਾਖ਼ਲ ਕਰ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਓ. ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਪਿੰਡ ਖਾਰਾ (ਸਰਹਾਲੀ) ਦੇ 27 ਸਾਲਾਂ ਨਿਵਾਸੀ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ ਜੋ ਕਿਸੇ ਦੂਸਰੇ ਰਾਜ ਤੋਂ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਰੀਜ਼ ਨੂੰ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਈਸੋਲੇਸ਼ਨ ਵਾਰਡ 'ਚ ਦਾਖਲ ਮਰੀਜ਼ਾਂ ਵਲੋਂ ਕੋਰੋਨਾ ਵਾਰਡ 'ਚ ਤਾਇਨਾਤ ਸਟਾਫ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਾ ਰਿਹਾ ਹੈ ਜੋ ਉਨ੍ਹਾਂ ਦੀ ਸੇਵਾ ਦਿਨ ਰਾਤ ਕਰ ਰਿਹਾ ਹੈ।
ਇਹ ਵੀ ਪੜ੍ਹੋਂ : ਗਮ 'ਚ ਬਦਲੀਆਂ ਖੁਸ਼ੀਆਂ: ਨਵਜੰਮੇ ਪੋਤੇ ਨੂੰ ਦੇਖਣ ਜਾ ਰਹੇ ਦਾਦਾ-ਦਾਦੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ
ਇਸ ਦੌਰਾਨ ਵਾਰਡ ਅੰਦਰ ਦਾਖਲ 19 ਸਾਲਾਂ ਪਿੰਡ ਉਪਲ ਦੀ ਕੁੜੀ ਨੇ ਦੱਸਿਆ ਕਿ ਵਾਰਡ ਦੀ ਨਰਸਿੰਗ ਸਿਸਟਰ ਕੁਲਵੰਤ ਕੌਰ ਵੱਲੋਂ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਜਿਸ ਤੋਂ ਉਹ ਬਹੁਤ ਖੁਸ਼ ਹੈ। ਉਸ ਨੇ ਦੱਸਿਆ ਕਿ ਇਸ ਸਹੀ ਵਰਤਾਉ ਕਾਰਨ ਉਹ ਜਲਦ ਠੀਕ ਹੋ ਆਪਣੇ ਘਰ ਰਵਾਨਾ ਹੋ ਜਾਵੇਗੀ।
ਇਹ ਵੀ ਪੜ੍ਹੋਂ : ਹੈਵਾਨੀਅਤ: 19 ਸਾਲਾ ਕੁੜੀ ਨੂੰ ਅਗਵਾ ਕਰ ਕਈ ਦਿਨਾਂ ਤੱਕ ਕੀਤਾ ਗੈਂਗਰੇਪ, ਬੇਹੋਸ਼ ਹੋਣ 'ਤੇ ਵੀ ਨਹੀਂ ਬਕਸ਼ਿਆ