ਤਰਨਤਾਰਨ ’ਚ ਵੱਡੀ ਵਾਰਦਾਤ: ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੀਤਾ ਕਤਲ, ਫੈਲੀ ਸਨਸਨੀ

05/13/2022 10:25:13 AM

ਤਰਨਤਾਰਨ (ਰਮਨ) - ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਰਾਹਲ ਚਾਹਲ ਵਿਖੇ ਬੀਤੀ ਦੇਰ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰਦੇ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਤੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ

ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ (32) ਪੁੱਤਰ ਗੁਰਨੇਕ ਸਿੰਘ ਨਿਵਾਸੀ ਰਾਹੁਲ ਚਾਹਲ ਦੀ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ  ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ

ਨੋਟ - ਇਸ ਦੁਖ਼ਦ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


rajwinder kaur

Content Editor

Related News