ਤਰਨਤਾਰਨ ’ਚ ਵੱਡੀ ਵਾਰਦਾਤ, ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ

Sunday, May 30, 2021 - 04:50 PM (IST)

ਤਰਨਤਾਰਨ ’ਚ ਵੱਡੀ ਵਾਰਦਾਤ, ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ

ਤਰਨਤਾਰਨ (ਵਿਜੇ ਕੁਮਾਰ) : ਤਰਨਤਾਰਨ ਦੇ ਪਿੰਡ ਖੁਵਾਸਪੁਰ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਸ਼ੱਕੀ ਹਾਲਾਤ ਵਿਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮੌਤ ਦਾ ਲੋਕਾਂ ਨੂੰ ਸਵੇਰ ਸਮੇਂ ਪਤਾ ਲੱਗਣ ’ਤੇ ਤੁਰੰਤ ਪੁਲਸ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਕਤਲ ਲੁੱਟ ਦੀ ਨੀਅਤ ਨਾਲ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਮ੍ਰਿਤਕ ਦਾ ਮੌਕੇ ਤੋਂ ਮੋਟਰਸਾਈਕਲ, ਮੋਬਾਈਲ ਅਤੇ ਜੇਬ ਵਿਚੋਂ ਪਰਸ ਵੀ ਗਾਇਬ ਹੈ।

ਉੱਧਰ ਥਾਣਾ ਗੋਇੰਦਵਾਲ ਸਾਹਿਬ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News