ਤਰਨਤਾਰਨ : ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
Friday, Jun 29, 2018 - 12:12 PM (IST)

ਤਰਨਤਾਰਨ (ਰਾਜੂ, ਵਿਜੈ) : ਤਰਨਤਾਰਨ ਦੇ ਮੁਹੱਲਾ ਗੁਰੂ ਕਾ ਖੂਹ ਵਿਖੇ ਇਕ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਵਾਸੀ ਭਿੰਖੀਵਿੰਡ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆ ਮੌਕੇ 'ਤੇ ਪਹੁੰਚੀ ਪੁਲਸ ਨੇ ਲਸ਼ਾ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ 'ਚ ਜੁੱਟ ਗਈ ਹੈ।