ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

Saturday, Sep 03, 2022 - 01:17 PM (IST)

ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

ਤਰਨਤਾਰਨ (ਵਿਜੈ) - ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ। ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਪੈਦਾ ਹੋ ਗਈ, ਜਦੋਂ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਦੋ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਨੌਜਵਾਨਾਂ ਦੀ ਮੌਤ ਹੋਣ ’ਤੇ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

PunjabKesari

ਮਿਲੀ ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਨੂੰ ਆਉਂਦੇ ਪਿੰਡ ਧੁੰਨ ਢਾਏ ਵਾਲਾ ਦੇ ਕਿਸਾਨ ਮੁਖਤਿਆਰ ਸਿੰਘ ਦੇ ਦੋ ਪੁੱਤਰ ਸਨ। ਵੱਡਾ ਅੰਗਰੇਜ਼ ਸਿੰਘ (23) ਅਤੇ ਛੋਟਾ ਗੁਰਮੇਲ ਸਿੰਘ (21) ਗੁਜਰਾਤ ਦੇ ਮੁੰਦਰਾ ਸ਼ਹਿਰ ਵਿੱਚ ਕੰਮ ਕਰਦੇ ਸਨ। ਦੋਵੇਂ ਪੁੱਤਰ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ੇ ਦੇ ਆਦੀ ਹੋ ਗਏ ਸਨ। ਕਿਸਾਨ ਦੇ ਵੱਡੇ ਮੁੰਡੇ ਅੰਗਰੇਜ਼ ਸਿੰਘ ਦੀ ਬੀਤੇ ਵੀਰਵਾਰ ਨੂੰ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋਈ ਸੀ। ਮ੍ਰਿਤਕ ਅੰਗਰੇਜ਼ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸ਼ਨੀਵਾਰ ਨੂੰ ਪਾਏ ਜਾਣੇ ਸਨ। 

ਪੜ੍ਹੋ ਇਹ ਵੀ ਖ਼ਬਰ: ਮਾਣ ਵਾਲੀ ਗੱਲ, ਰੂਹਬਾਨੀ ਕੌਰ ਨੂੰ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਮਿਲੀ 1 ਕਰੋੜ ਤੋਂ ਵੱਧ ਦੀ ਸਕਾਲਿਰਸ਼ਿਪ

PunjabKesari

ਵੱਡੇ ਭਰਾ ਦਾ ਭੋਗ ਪੈਣ ਤੋਂ ਪਹਿਲਾਂ ਛੋਟੇ ਭਰਾ ਗੁਰਮੇਲ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਦੂਜੇ ਪਾਸੇ ਕਿਸਾਨ ਮੁਖਤਿਆਰ ਸਿੰਘ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਸ ਨੂੰ ਸਟੰਟ ਪਾਇਆ ਗਿਆ ਸੀ। ਮੁਖਤਿਆਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ’ਤੇ ਪਰਿਵਾਰ ਨੇ ਬਿਨਾਂ ਕੋਈ ਪੁਲਸ ਕਾਰਵਾਈ ਕੀਤੇ ਉਸ ਦਾ ਸਸਕਾਰ ਕਰਵਾ ਦਿੱਤਾ। ਵੱਡੇ ਭਾਰ ਦਾ ਭੋਗ ਪੈਣ ਤੋਂ ਪਹਿਲਾਂ ਸ਼ੁੱਕਰਵਾਰ ਦੁਪਹਿਰ ਨੂੰ ਅੰਗਰੇਜ਼ ਦੇ ਛੋਟੇ ਭਰਾ ਗੁਰਮੇਲ ਸਿੰਘ ਦੀ ਨਸ਼ੇ ਨਾਲ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ

PunjabKesari

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੇਲ ਸਿੰਘ ਦਾ ਵਿਆਹ ਦਸ ਮਹੀਨੇ ਪਹਿਲਾਂ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਸੀ। ਸ਼ੁੱਕਰਵਾਰ ਨੂੰ ਪਰਿਵਾਰ ਨੇ ਪੁਲਸ ਨੂੰ ਇਹ ਕਹਿੰਦੇ ਹੋਏ ਕਾਨੂੰਨੀ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਘਰ ਨਸ਼ੇ ਨਾਲ ਤਬਾਹ ਹੋ ਗਿਆ ਹੈ, ਹੁਣ ਕਾਨੂੰਨੀ ਕਾਰਵਾਈ ਦਾ ਕੋਈ ਫ਼ਾਇਦਾ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News