ਤਰਨਤਾਰਨ 'ਚ ਵਾਪਰੀ ਦੁਖ਼ਦ ਘਟਨਾ : ਭਰਾ ਨੇ 2 ਵੱਡੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ

Tuesday, Jun 02, 2020 - 11:14 AM (IST)

ਤਰਨਤਾਰਨ 'ਚ ਵਾਪਰੀ ਦੁਖ਼ਦ ਘਟਨਾ : ਭਰਾ ਨੇ 2 ਵੱਡੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ

ਤਰਨਤਾਰਨ (ਵਿਜੇ ਅਰੋੜਾ, ਰਮਨ) : ਤਰਨਤਾਰਨ ਦੇ ਕੋਟ ਧਰਮ ਚੰਦ ਕਲਾਂ ਵਿਖੇ ਛੋਟੇ ਭਰਾ ਵਲੋਂ ਸਾਥੀਆਂ ਨਾਲ ਮਿਲ ਕੇ ਦੋ ਵੱਡੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਲਾਲ ਸਿੰਘ ਤੇ ਦਿਲਬਾਗ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਜਿਸ ਘਰ ਤੋਂ ਉਠਣੀ ਸੀ ਭੈਣ ਦੀ ਡੋਲੀ ਉਸੇ 'ਚੋਂ ਉਠੀ ਭਰਾ ਦੀ ਅਰਥੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਮੁੱਖ ਦੋਸ਼ੀ ਮਨਜਿੰਦਰ ਸਿੰਘ ਅਤੇ ਉਸ ਦੇ ਸਾਥੀ ਗੱਜਣ ਸਿੰਘ ਤੇ ਦਿਆਲ ਸਿੰਘ ਮੌਕੇ ਤੋਂ ਫਰਾਰ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Baljeet Kaur

Content Editor

Related News