ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ ''ਚ ਸਨ ਮੁਲਜ਼ਮ
Thursday, Jul 16, 2026 - 05:13 PM (IST)
ਤਰਨਤਾਰਨ(ਰਮਨ ਚਾਵਲਾ): ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਪਾਕਿਸਤਾਨੀ ਸਮਗਲਰਾਂ ਨਾਲ ਸੰਪਰਕ ਬਣਾ ਕੇ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਵਾਲੇ ਇੱਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ, ਜਿਸਨੂੰ ਓਬਜ਼ਰਵੇਸ਼ਨ ਹੋਮ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਉਰਫ ਕਰਨ ਪੁੱਤਰ ਸਾਹਿਬ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਚੂਸਲੇਵੜ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕਿਸਮਾਂ ਦੇ 8 ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 4 ਗਲੋਕ ਪਿਸਤੌਲ, 3 ਰੈਪੀਡ ਪਿਸਤੌਲ ਅਤੇ 1 ਸਟਾਰ ਪਿਸਤੌਲ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਸਰਹੱਦੀ ਇਲਾਕੇ 'ਚ ਹਥਿਆਰਾਂ ਦੀ ਸਪਲਾਈ ਕਰਨ ਲਈ ਘੁੰਮ ਰਹੇ ਸਨ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ 'ਚ ਬੈਠੇ ਹਥਿਆਰ ਸਮਗਲਰ "ਮਲਿਕ" ਨਾਮ ਦੇ ਵਿਅਕਤੀ ਨਾਲ ਸਬੰਧ ਸਨ। ਉਹ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
