ਤਰਨਤਾਰਨ 'ਚ ਵੱਡਾ ਹਾਦਸਾ, ਪਤੀ-ਪਤਨੀ ਸਣੇ ਧੀ ਦੀ ਮੌਤ

Wednesday, Oct 21, 2020 - 06:09 PM (IST)

ਤਰਨਤਾਰਨ (ਰਮਨ) : ਬੁੱਧਵਾਰ ਸਵੇਰੇ ਨੈਸ਼ਨਲ ਹਾਈਵੇ 'ਤੇ ਪੱਟੀ ਮੋੜ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਪਤੀ-ਪਤਨੀ ਸਣੇ ਧੀ ਦੀ ਮੌਤ ਹੋ ਗਈ। ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਸਨ ਅਤੇ ਸਵੇਰੇ ਕੰਮ 'ਤੇ ਜਾ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪੱਟੀ ਮੋੜ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਘਰ 'ਚ ਵੜ ਕੇ ਕਤਲ ਕੀਤੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਪਿੰਡ ਸਰਹਾਲੀ ਕਲਾਂ ਨਾਲ ਸਬੰਧਿਤ ਸੀ, ਜੋ ਤੜਕੇ ਰੋਜ਼ ਇੱਟਾਂ ਦੇ ਭੱਠੇ 'ਤੇ ਮਜ਼ਦੂਰੀ ਲਈ ਜਾਂਦਾ ਸੀ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਸਰਹਾਲੀ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭਿਜਵਾ ਦਿੱਤਾ।

ਇਹ ਵੀ ਪੜ੍ਹੋ :  ਬਰਨਾਲਾ ਪੁਲਸ ਨੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਸਬ-ਇੰਸਪੈਕਟਰ, ਜਾਣੋ ਕੀ ਹੈ ਪੂਰਾ ਮਾਮਲਾ

ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੂਟੇਜ ਖੰਘਾਲ ਰਹੀ ਹੈ ਤਾਂ ਜੋ ਵਾਹਨ ਚਾਲਕ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਮਹਿਕਮੇ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

 


Gurminder Singh

Content Editor

Related News