ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ
Wednesday, Jul 07, 2021 - 06:49 PM (IST)
ਤਰਨਤਾਰਨ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਨੂੰ ਇੰਡੀਅਨ ਏਅਰ ਫੋਰਸ ਵਿੱਚ ਫਲਾਇੰਗ ਅਫ਼ਸਰ ਬਣਨ ‘ਤੇ ਮੁਬਾਰਕਬਾਦ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁਬਾਰਕਬਾਦ ਆਪਣੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾ ਕੇ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਫੇਸਬੁੱਕ ਪੇਜ਼ ’ਤੇ ਸਾਂਝੀ ਕੀਤੀ ਪੋਸਟ ’ਚ ਕੈਪਟਨ ਨੇ ਕਿਹਾ ਕਿ ‘ਭਾਰਤੀ ਹਵਾਈ ਫੌਜ ਵਿੱਚ ਬਤੌਰ ਫਲਾਇੰਗ ਅਫ਼ਸਰ ਬਣਨ 'ਤੇ ਮੇਰੇ ਵੱਲੋਂ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਜੀ ਨੂੰ ਬਹੁਤ ਬਹੁਤ ਮੁਬਾਰਕਾਂ ਤੇ ਸ਼ੁਭਕਾਮਨਾਵਾਂ। ਤਰਨਤਾਰਨ ਦੇ ਕਿਸਾਨੀ ਪਰਿਵਾਰ ਤੋਂ ਨਾਤਾ ਰੱਖਣ ਵਾਲਾ ਨੌਜਵਾਨ ਆਦੇਸ਼ ਸਾਰੇ ਨੌਜਵਾਨਾਂ ਲਈ ਪ੍ਰੇਰਣਾਸ੍ਰੋਤ ਹੈ ਜਿਨਾਂ ਨੇ ਐਨਡੀਏ ਸਿਖਲਾਈ ਅਕੈਡਮੀ ਨਿਸ਼ਾਨ-ਏ-ਸਿੱਖੀ ਵਿੱਚ ਮਿਹਨਤ ਕਰਕੇ ਅੱਜ ਇਹ ਮੁਕਾਮ ਹਾਸਿਲ ਕੀਤਾ। ਮੇਰੀਆਂ ਸ਼ੁਭਕਾਮਨਾਵਾਂ, ਆਦੇਸ਼ ਦੇ ਨਾਲ ਹਨ। ਵਾਹਿਗੁਰੂ ਜੀ ਉਸਨੂੰ ਤਰੱਕੀਆਂ ਬਖ਼ਸ਼ਣ।’
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਘਰ ’ਚ ਪਿਆ ਚੀਕ-ਚਿਹਾੜਾ
ਦੱਸਣਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੌਧਰੀਵਾਲਾ ਵਿਖੇ ਕਿਸਾਨ ਦੇ ਪੁੱਤਰ ਆਦੇਸ਼ ਪ੍ਰਕਾਸ਼ ਸਿੰਘ ਪੰਨੂੰ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਫਲਾਇੰਗ ਅਫ਼ਸਰ ਆਦੇਸ਼ ਪ੍ਰਕਾਸ਼ ਦੀ ਉਮਰ ਸਿਰਫ਼ 19 ਸਾਲਾ ਦੀ ਹੈ। ਆਦੇਸ਼ ਪ੍ਰਕਾਸ਼ NDA ਦੀ ਤਿਆਰੀ ਕਰਵਾਉਣ ਵਾਲੀ ਸਿੱਖਾਂ ਦੀ ਅਕੈਡਮੀ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ, ਤਰਨ ਤਾਰਨ ਦਾ ਵਿਦਿਆਰਥੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ