ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ

Friday, Jul 31, 2020 - 01:55 PM (IST)

ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ 'ਚ  ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ

ਤਰਨਤਾਰਨ (ਰਮਨ) : ਸਥਾਨਕ ਸ਼ਹਿਰ ਅਤੇ ਵੱਖ-ਵੱਖ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 10 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਘਰਾਂ 'ਚ ਰੋਜ਼ਾਨਾਂ ਜ਼ਹਿਰੀਲੀ ਸ਼ਰਾਬ ਵਿੱਕ ਰਹੀ ਹੈ, ਜਿਸ ਨੂੰ ਰੋਕਣ ਤੇ ਪੁਲਸ ਪ੍ਰਸ਼ਾਸਨ ਅਸਫ਼ਲ ਸਾਬਤ ਹੋ ਰਿਹਾ ਹੈ। 

ਇਹ ਵੀ ਪੜ੍ਹੋਂ : ਇਕ ਤਰਫ਼ਾ ਪਿਆਰ 'ਚ ਮੁੰਡੇ ਨੇ ਕੀਤੀਆ ਦਰਿੰਦਗੀਆਂ ਦੀਆਂ ਹੱਦਾ ਪਾਰ, ਕੁੜੀ 'ਤੇ ਸੁੱਟਿਆ ਤੇਜ਼ਾਬ
PunjabKesariਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਰਟੌਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਦੀਆਂ ਅੱਖਾਂ ਦੀ ਰੌਸ਼ਨੀ ਜਾ ਚੁੱਕੀ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਰ ਦੇ ਪਿੰਡ ਮੁੱਛਲ 'ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਵਿਅਕਤੀਆਂ ਦੀ ਮੌਤ ਗਈ ਸੀ।

ਇਹ ਵੀ ਪੜ੍ਹੋਂ  ਸੈਕਸ ਵਰਕਰ ਦੀ ਮਦਦ ਲਈ ਅੱਗੇ ਆਏ ਕ੍ਰਿਕਟਰ ਗੌਤਮ ਗ਼ਭੀਰ, ਚੁੱਕਿਆ ਇਹ ਵੱਡਾ ਕਦਮ


author

Baljeet Kaur

Content Editor

Related News