ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ

07/31/2020 1:55:59 PM

ਤਰਨਤਾਰਨ (ਰਮਨ) : ਸਥਾਨਕ ਸ਼ਹਿਰ ਅਤੇ ਵੱਖ-ਵੱਖ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 10 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਘਰਾਂ 'ਚ ਰੋਜ਼ਾਨਾਂ ਜ਼ਹਿਰੀਲੀ ਸ਼ਰਾਬ ਵਿੱਕ ਰਹੀ ਹੈ, ਜਿਸ ਨੂੰ ਰੋਕਣ ਤੇ ਪੁਲਸ ਪ੍ਰਸ਼ਾਸਨ ਅਸਫ਼ਲ ਸਾਬਤ ਹੋ ਰਿਹਾ ਹੈ। 

ਇਹ ਵੀ ਪੜ੍ਹੋਂ : ਇਕ ਤਰਫ਼ਾ ਪਿਆਰ 'ਚ ਮੁੰਡੇ ਨੇ ਕੀਤੀਆ ਦਰਿੰਦਗੀਆਂ ਦੀਆਂ ਹੱਦਾ ਪਾਰ, ਕੁੜੀ 'ਤੇ ਸੁੱਟਿਆ ਤੇਜ਼ਾਬ
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਰਟੌਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਦੀਆਂ ਅੱਖਾਂ ਦੀ ਰੌਸ਼ਨੀ ਜਾ ਚੁੱਕੀ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਰ ਦੇ ਪਿੰਡ ਮੁੱਛਲ 'ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਵਿਅਕਤੀਆਂ ਦੀ ਮੌਤ ਗਈ ਸੀ।

ਇਹ ਵੀ ਪੜ੍ਹੋਂ  ਸੈਕਸ ਵਰਕਰ ਦੀ ਮਦਦ ਲਈ ਅੱਗੇ ਆਏ ਕ੍ਰਿਕਟਰ ਗੌਤਮ ਗ਼ਭੀਰ, ਚੁੱਕਿਆ ਇਹ ਵੱਡਾ ਕਦਮ

Baljeet Kaur

This news is Content Editor Baljeet Kaur