‘5 ਮਾਰਚ ਨੂੰ ਅੰਮ੍ਰਿਤਸਰ ਤੋਂ ਵੱਡੀ ਗਿਣਤੀ ’ਚ ਟਰੈਕਟਰ-ਟਰਾਲੀਆਂ ਨਾਲ ਦਿੱਲੀ ਕੂਚ ਕਰਨਗੇ ਕਿਸਾਨ’

02/25/2021 6:31:18 PM

ਤਰਨਤਾਰਨ (ਰਾਕੇਸ਼, ਰਮਨ) - ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ, ਸਾਰੀਆ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ, ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਤੇ ਪਰਚੇ ਖਾਰਜ਼ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਤਰਨਤਾਰਨ ਜ਼ਿਲ੍ਹੇ ਦੀ ਦਾਣਾ ਮੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਮਹਾਰੈਲੀ ਹੋਈ। ਇਸ ਰੈਲੀ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ, ਸ਼ਹਿਰੀਆਂ, ਦੁਕਾਨਦਾਰਾਂ, ਬੁੱਧੀਜੀਵੀਆਂ, ਆੜਤੀਆਂ, ਪੱਲੇਦਾਰਾਂ, ਵਿਦਿਆਰਥੀਆਂ, ਸਾਬਕਾ ਫੌਜੀਆਂ, ਧਾਰਮਿਕ ਆਗੂਆਂ ਤੇ ਹੋਰ ਚੇਤਨ ਵਰਗਾਂ ਦੀਆਂ ਸੂਝਵਾਨ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਆਈਆਂ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

PunjabKesari

ਦਾਣਾ ਮੰਡੀ ਵਿਚ ਆਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਆਗੂ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ, ਜਸਬੀਰ ਸਿੰਘ ਪਿੱਦੀ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ, ਮੁੰਦਰਾਂ ਕੋਸ ਫੰਡ ਤੇ ਵਿਸ਼ਵ ਬੈਂਕ ਦੀਆਂ ਦਿਸ਼ਾ ਨਿਰਦੇਸ਼ ਨੀਤੀਆਂ ਨੂੰ ਮੋਦੀ ਸਰਕਾਰ ਲਾਗੂ ਕਰਕੇ ਖੇਤੀ ਸੈਕਟਰ ਤੇ ਖੇਤੀ ਮੰਡੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਕੋਰੋਨਾ ਕਾਲ ਵਿਚ ਤਿੰਨ ਖੇਤੀ ਕਾਨੂੰਨ ਲੈ ਕੇ ਆਈ ਹੈ, ਜਿਸ ਨਾਲ ਬੇ-ਦੋਸ਼ੇ ਕਿਸਾਨਾਂ ਨੂੰ ਗ੍ਰਿਫ਼ਤਾਰ, ਪਰਚੇ, ਪੱਤਰਕਾਰਾਂ, ਸਮਾਜ ਸੇਵਕ ਤੇ ਅੰਦੋਲਨ ਦੀ ਵੱਖ-ਵੱਖ ਰੂਪਾਂ ਵਿਚ ਸੇਵਾ ਕਰਨ ਵਾਲਿਆਂ ਨੂੰ ਨੋਟਿਸ ਭੇਜਣਾ, ਦਿੱਲੀ ਮੋਰਚੇ ਦੇ ਰਸਤੇ ਬੰਦ ਕਰਕੇ ਬੈਰੀਕੇਟਿੰਗ ਕਰਨ, ਟਿੱਕਰੀ ਬਾਰਡਰਾਂ ’ਤੇ ਜਗਾ ਖਾਲੀ ਕਰਨ ਦੇ ਨੋਟਿਸ ਲਗਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

PunjabKesari

ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲੜਾਈ ਲੜਨ ਦਾ ਮਨ ਬਣਾਈ ਬੈਠੇ ਹਨ। ਮਹਾ ਰੈਲੀ ਦੇ ਠਾਠਾਂ ਮਾਰਦੇ ਇਕੱਠ ਨੇ ਇਨਕਲਾਬੀ ਨਾਅਰਿਆਂ ਦੀ ਗੂੰਜ਼ ਵਿਚ ਦਿੱਲੀ ਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਖ਼ਿਲਾਫ਼ ਮਤੇ ਪਾਸ ਕੀਤੇ ਕਿ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਗਰੀਬ ਨੂੰ ਮਿਲਦਾ ਸਸਤਾ ਅਨਾਜ ਹਰੇਕ ਲੋੜਵੰਦ ਨੂੰ ਦਿੱਤਾ ਜਾਵੇ। ਜਿਹੜੇ ਗਰੀਬ ਮਜ਼ਦੂਰ ਬਿਜਲੀ ਖਪਤਕਾਰ ਬਿਜਲੀ ਦਾ ਬਿੱਲ ਨਹੀਂ ਦੇ ਸਕਦੇ, ਉਨ੍ਹਾਂ ਦੇ ਜ਼ਬਰੀ ਮੀਟਰ ਕੱਟਣੇ ਬੰਦ ਕੀਤੇ ਜਾਣ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

PunjabKesari

29 ਜਨਵਰੀ ਕਿਸਾਨ ਕੈਂਪ ’ਤੇ ਹਮਲਾ ਕਰਨ ਵਾਲੇ ਦੰਗਾਈਆਂ ਖ਼ਿਲਾਫ਼ ਪਰਚਾ ਕੱਟ ਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਫੰਡ ਇਕੱਠਾ ਕਰਕੇ 30 ਦਿਨ ਲਈ ਦਿੱਲੀ ਮੋਰਚੇ ਵਿਚ ਸ਼ਾਮਲ ਹੋਵੋ। ਜਥੇਬੰਦੀ ਨੇ ਐਲਾਨ ਕੀਤਾ ਕਿ 5 ਮਾਰਚ ਨੂੰ ਅੰਮ੍ਰਿਤਸਰ ਜ਼ਿਲ੍ਹੇ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਜਥਾ ਦਿੱਲੀ ਮੋਰਚੇ ਲਈ ਗੋਲਡਨ ਗੇਟ ਤੋਂ ਕੂਚ ਕਰੇਗਾ। ਇਸੇ ਤਰ੍ਹਾਂ ਤਰਨਤਾਰਨ ਜ਼ਿਲੇ ਦੇ ਹਰ ਪਿੰਡ ਵਿਚੋਂ 20 ਮਾਰਚ ਨੂੰ ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਲੱਖਾਂ ਕਿਸਾਨ ਮੋਦੀ ਸਰਕਾਰ ਦੇ ਹੰਕਾਰ ਨੂੰ ਤੋੜਨ ਲਈ ਦਿੱਲੀ ਵੱਲ ਨੂੰ ਰਵਾਨਾ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਹਿੰਦੂਆ ਦੀਆਂ ਲਾਸ਼ਾਂ ਦੀ ਬੇਕਦਰੀ, ਨਸੀਬ ਨਹੀਂ ਹੋ ਰਹੀ ਅਸਥੀਆਂ ਰੱਖਣ ਲਈ ਜਗ੍ਹਾ ਤੇ ਗੰਗਾਜਲ

PunjabKesari

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਅਖੀਰ ਵਿਚ ਕਿਸਾਨ ਆਗੂਆਂ ਨੇ ਰੈਲੀ ਵਿਚ ਸ਼ਾਮਲ ਹੋਏ ਹਰ ਵਰਗ ਨੂੰ ਅਪੀਲ ਕੀਤੀ ਕਿ ਕਿਸਾਨੀ ਅੰਦੋਲਨ ਮੋਦੀ ਸਰਕਾਰ ਦਬਾਅ ਦੀ ਰਾਜਨੀਤੀ ਖੇਡ ਕੇ ਕਿਸਾਨੀ ਤੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਅਤੇ ਜ਼ਮੀਰਾਂ ਬਚਾਉਣ ਲਈ ਤਿੱਖੇ ਘੋਲਾਂ ਵਿਚ ਉਤਰਨਾ ਪਵੇਗਾ। ਇਸ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ। ਇਸ ਮੌਕੇ ਸਤਨਾਮ ਸਿੰਘ ਮਾਣੋਚਾਹਲ, ਅਜੀਤ ਸਿੰਘ ਚੰਬਾ, ਸੁਖਵਿੰਦਰ ਸਿੰਘ ਦੁਗਲਵਾਲਾ, ਗੁਰਜੀਤ ਸਿੰਘ ਗੰਡੀਵਿੰਡ, ਧੰਨਾ ਸਿੰਘ ਲਾਲੂਘੁੰਮਣ, ਮੇਹਰ ਸਿੰਘ ਤਲਵੰਡੀ, ਸਲਵਿੰਦਰ ਸਿੰਘ ਜੀਓਬਾਲਾ, ਦਿਆਲ ਸਿੰਘ ਮੀਆਵਿੰਡ, ਜਵਾਹਰ ਸਿੰਘ ਟਾਂਡਾ, ਹਰਬਿੰਦਰ ਸਿੰਘ ਕੰਗ, ਰੇਸ਼ਮ ਸਿੰਘ ਘੁਰਕਵਿੰਡ, ਗੁਰਸਾਹਿਬ ਸਿੰਘ ਪਹੂਵਿੰਡ ਆਦਿ ਨੇ ਵੀ ਸੰਬੋਧਨ ਕੀਤਾ।

PunjabKesari

PunjabKesari


rajwinder kaur

Content Editor

Related News