ਏਸ਼ੀਅਨ ਚੈਂਪੀਅਨਸ਼ਿਪ 'ਚ ਤਮਗਾ ਜਿੱਤਣ ਵਾਲੀ ਸਬ-ਇੰਸਪੈਕਟਰ ਲਾਈਵ ਹੋ ਮੰਗ ਰਹੀ ਇਨਸਾਫ਼, ਜਾਣੋ ਮਾਮਲਾ

Monday, Aug 31, 2020 - 04:32 PM (IST)

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਵੜਿੰਗ ਮੋਹਨਪੁਰ ਦੀ ਨਿਵਾਸੀ ਖਿਡਾਰਨ ਗੁਰਸ਼ਨਪ੍ਰੀਤ ਕੌਰ ਜੋ ਜ਼ਿਲ੍ਹੇ ਅੰਦਰ ਬਤੌਰ ਸਬ-ਇੰਸਪੈਕਟਰ ਤਾਇਨਾਤ ਹੈ ਅਤੇ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਕਾਂਸੀ ਤਮਗਾ ਜਿੱਤ ਚੁੱਕੀ ਹੈ ਨੇ ਫੇਸਬੁੱਕ 'ਤੇ ਲਾਈਵ ਹੋ ਆਪਣੀ ਜ਼ਮੀਨ ਉੱਪਰ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਇਨਸਾਫ਼ ਦੀ ਗੁਹਾਰ ਲਗਾਈ ਹੈ। ਪੀੜਤ ਸਬ-ਇੰਸਪੈਟਰ ਨੇ ਧਮਕੀ ਦਿੱਤੀ ਹੈ ਕਿ ਜੇ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਭਵਿੱਖ 'ਚ ਆਪਣੀ ਖੇਡ ਨੂੰ ਤਿਆਗ ਦੇਵੇਗੀ। ਜ਼ਿਕਰਯੋਗ ਹੈ ਕਿ ਇਸ ਸਬ-ਇੰਸਪੈਕਟਰ ਨੂੰ ਸੋਸ਼ਲ ਮੀਡੀਆ ਰਾਹੀਂ ਇਨਸਾਫ਼ ਮੰਗਦੇ ਵੇਖ ਲੋਕ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਜੇ ਇਕ ਪੁਲਸ ਅਧਿਕਾਰੀ ਦਾ ਇਹ ਹਾਲ ਹੈ ਤਾਂ ਫਿਰ ਆਮ ਜਨਤਾ ਦਾ ਕੀ ਹਾਲ ਹੁੰਦਾ ਹੋਵੇਗਾ।

ਇਹ ਵੀ ਪੜ੍ਹੋ :ਮ੍ਰਿਤਕ ਪਤਨੀ ਦੇ ਪਾਸਪੋਰਟ 'ਤੇ ਦੂਜੀ ਪਤਨੀ ਨੂੰ ਲੈ ਗਿਆ ਅਮਰੀਕਾ, ਫਿਰ ਕਰ ਦਿੱਤਾ ਇਹ ਕਾਰਾ

ਜਾਣਕਾਰੀ ਅਨੁਸਾਰ ਪਿੰਡ ਵੜਿੰਗ ਮੋਹਨਪੁਰ ਦੀ ਵਸਨੀਕ ਗੁਰਸ਼ਰਨਪ੍ਰੀਤ ਕੌਰ ਆਪਣੀ ਮਾਂ ਅਤੇ ਬੇਟੇ ਨਾਲ ਰਹਿ ਰਹੀ ਹੈ। ਉਸ ਨੇ ਫੇਸਬੁੱਕ 'ਤੇ ਲਾਈਵ ਹੋ ਪੰਜਾਬ ਵਾਸੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਦੇਸ਼ ਦਾ ਨਾਮ ਚਮਕਾਉਣ ਵਾਲੀ ਪੰਜਾਬ ਪੁਲਸ 'ਚ ਤਾਇਨਾਤ ਸਬ-ਇੰਸਪੈਕਟਰ ਅਤੇ ਖਿਡਾਰਣ ਜਿਸ ਨੇ ਇਸ ਸਾਲ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ 2020 'ਚ ਕਾਂਸੀ ਤਗਮਾ ਹਾਸਲ ਕੀਤਾ ਹੈ, ਨੂੰ ਮਾਣ-ਸਨਮਾਨ ਦੇਣ ਦੀ ਬਜਾਏ ਉਸ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਉਸ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਸ਼ੋਭਾ ਨਹੀਂ ਦਿੰਦੀ। ਗੁਰਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਇਕ ਪੁਲਸ ਅਫ਼ਸਰ ਹੈ ਅਤੇ ਉਸ ਨੇ 32 ਦੇਸ਼ਾਂ 'ਚ ਹਿੱਸਾ ਲੈ ਦੇਸ਼ ਅਤੇ ਪੰਜਾਬ ਪੁਲਸ ਦਾ ਨਾਮ ਰੌਸ਼ਨ ਕੀਤਾ ਹੈ।ਪਰ ਉਸ ਦੇ ਪਿੰਡ ਵਾਸੀ ਉਨ੍ਹਾਂ ਦੀ ਪੁਰਾਤਨ ਮਾਲਕੀ ਵਾਲੀ ਜ਼ਮੀਨ ਉਪਰ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਖੁਰਦ-ਬੁਰਦ ਹੋਏ ਸਰੂਪਾਂ ਦੇ ਮਾਮਲੇ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ


Baljeet Kaur

Content Editor

Related News