ਕਰਫਿਊ ''ਚ ਬਾਹਰ ਘੁੰਮਦੇ ਲੋਕ ਇਸ ਬੱਚੀ ਤੋਂ ਲੈਣ ਸਿੱਖਿਆ (ਵੀਡੀਓ)
Monday, Mar 30, 2020 - 05:39 PM (IST)
ਤਰਨਤਾਰਨ (ਬਿਊਰੋ): ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ਿਟਿਵ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਲਗਾਤਾਰ ਪ੍ਰਕੋਪ ਨੂੰ ਵਧਦੇ ਦੇਖ ਕੇ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਵਲੋਂ ਵੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਇਕ ਛੋਟੀ ਜਿਹੀ ਬੱਚੀ ਵੱਡੀਆਂ ਗੱਲਾਂ ਕਰ ਗਈ। ਇਹ ਛੋਟੀ ਜਿਹੀ ਬੱਚੀ ਵੱਡਿਆਂ ਨੂੰ ਨਸੀਅਤ ਦੇ ਰਹੀ ਹੈ। ਬੱਚੀ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਨਾਂ ਦੀ ਬੀਮਾਰੀ ਫੈਲੀ ਹੋਈ ਹੈ ਅਤੇ ਘਰੋਂ ਬਾਹਰ ਨਾ ਨਿਕਲੋ, ਵਾਰ-ਵਾਰ ਹੱਥ ਧੋਵੋਂ ਤੇ ਆਪਣੇ ਆਲੇ-ਦੁਆਲੇ ਸਾਫ-ਸੁਥਰਾ ਰੱਖੋ।
ਇਹ ਵੀ ਪੜ੍ਹੋ: ਜਦੋਂ ਮਹਿਲਾ ਡਾਕਟਰ ਨੂੰ ਖੁਦ ਦੇ 'ਕੋਰੋਨਾ 'ਟੈਸਟ ਲਈ ਕੈਪਟਨ ਨੂੰ ਕਰਨਾ ਪਿਆ ਟਵੀਟ..
ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਿਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ, ਜਦਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਿਤ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਐਤਵਾਰ ਦੇ ਘਨੌਰ 'ਚੋਂ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 39 ਦੇ ਨਤੀਜੇ ਪਾਜ਼ੇਟਿਵ, 48 ਦੇ ਨੈਗੇਟਿਵ ਆਏ ਹਨ, ਜਦਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।
ਇਹ ਵੀ ਪੜ੍ਹੋ: ਅਫਗਾਨਿਸਤਾਨ ਵੱਸਦੇ ਸਿੱਖਾ ਲਈ ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਦੁਬਾਰਾ ਅਪੀਲ