ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

Tuesday, Dec 01, 2020 - 02:56 PM (IST)

ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

ਤਰਨਤਾਰਨ (ਰਮਨ, ਗੁਰਮੀਤ) : ਪ੍ਰੇਮ ਸਬੰਧਾਂ ਦੇ ਸ਼ੱਕ 'ਚ 17 ਸਾਲਾ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਇਨੋਵਾ ਕਾਰ ਵਲੋਂ ਦਰੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਵਾਰਦਾਤ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ

ਜ਼ਖ਼ਮੀ ਗੁਰਪਿੰਦਰ ਸਿੰਘ ਨੇ ਪੁਲਸ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਪਿੰਡ ਭੂਰਾ ਕੋਹਨਾਂ ਦੀਆਂ ਦੋ ਜਨਾਨੀਆਂ ਮਾਣੋ ਉਰਫ਼ ਨਿੰਦਰ ਕੌਰ ਜਿਹੜੀ ਪਿੰਡ ਮਨਾਵਾਂ ਵਿਆਹੀ ਹੈ ਤੇ ਉਸ ਦੀ ਭੈਣ ਅਮਰਜੀਤ ਕੌਰ ਪੱਟੀ ਰਹਿੰਦੀ ਹੈ, ਨੇ ਉਨ੍ਹਾਂ ਦੋਵਾਂ ਨੂੰ ਮਿਲਣ ਲਈ ਆਪਣੇ ਪੇਕੇ ਪਿੰਡ ਭੂਰਾ ਕੋਹਨਾ ਅੱਡੇ 'ਤੇ ਛਲ ਨਾਲ ਸੱਦਿਆ ਅਤੇ ਆਪਣੇ ਸ਼ਰੀਕੇ ਦੇ ਲੋਕਾਂ ਨੂੰ ਵੀ ਦੱਸ ਦਿੱਤਾ, ਜੋ ਇਨੋਵਾ ਗੱਡੀ 'ਤੇ ਆਏ ਸਨ। ਜਦੋਂ ਉਹ ਮੋਟਰਸਾਈਕਲ 'ਤੇ ਭੱਜਣ ਲੱਗੇ ਤਾਂ ਉਨ੍ਹਾਂ ਨੇ ਪਿੱਛੇ ਗੱਡੀ ਲਗਾ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦਾ ਪਤਾ ਲੱਗਣ 'ਤੇ ਲੋਕਾਂ ਵਲੋਂ ਜਦੋਂ ਜ਼ਖ਼ਮੀਆਂ ਨੂੰ ਇਲਾਜ ਵਾਸਤੇ ਲਿਜਾਇਆ ਜਾ ਰਿਹਾ ਸੀ ਤਾਂ ਅਨਮੋਲਪ੍ਰੀਤ ਸਿੰਘ (17) ਦੀ ਰਸਤੇ 'ਚ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਦੋ ਜਨਾਨੀਆਂ  ਸਮੇਤ ਲਵਪ੍ਰੀਤ ਸਿੰਘ ਲੱਭਾ, ਅਮਨ ਉਰਫ਼ ਮਨੀ, ਗੁਰਪ੍ਰੀਤ ਸਿੰਘ ਗੋਪੀ ਤੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਹਰ ਵਿਅਕਤੀ ਦੀ ਆਵਾਜ਼ ਨੂੰ ਸੁਣਨਾ ਸਰਕਾਰ ਦਾ ਹੈ ਫ਼ਰਜ਼: ਕੈਪਟਨ


author

Baljeet Kaur

Content Editor

Related News