ਤਰਨਤਾਰਨ 'ਚ ਖ਼ੂਨੀ ਵਾਰਦਾਤ: ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਭਰਾ

Thursday, Nov 12, 2020 - 08:42 PM (IST)

ਤਰਨਤਾਰਨ 'ਚ ਖ਼ੂਨੀ ਵਾਰਦਾਤ: ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਭਰਾ

ਤਰਨਤਾਰਨ (ਵਿਜੇ) : ਜ਼ਿਲ੍ਹੇ ਦੇ ਪਿੰਡ ਜੋੜੇ 'ਚ ਸਕੇ ਭਰਾ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ਨੂੰ ਚਿੱਟੇ 'ਚ ਰੋਲਣ ਵਾਲੇ ਮਾਂ-ਪੁੱਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਰਿਵਾਰਕ ਮੈਂਬਰ ਮੁਤਾਬਕ ਖੇਤਾਂ ਦੇ ਪਾਣੀ ਨੁੰ ਲੈ ਕੇ ਦੋਵਾਂ ਭਰਾਵਾਂ ਦਾ ਆਪਸ 'ਚ ਝਗੜਾ ਹੋ ਗਿਆ ਤੇ ਇਸ ਝਗੜੇ ਨੂੰ ਖੂਨੀ ਰੂਪ ਧਾਰਨ 'ਚ ਬਹੁਤਾ ਸਮਾਂ ਵੀ ਨਹੀਂ ਲੱਗਾ। ਇਸ ਦੇ ਚੱਲਦੇ ਗੁਰਬਚਨ ਸਿੰਘ ਵਲੋਂ ਆਪਣੇ ਸਾਥੀਆਂ ਨਾਲ ਮਿਲ ਭਰਾ ਰਤਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਚਰਨ ਸਿੰਘ ਮੁਤਾਬਕ ਉਨ੍ਹਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਏਗੀ। 

ਇਹ ਵੀ ਪੜ੍ਹੋ :  ਬੇਸ਼ਰਮੀ ਦੀਆਂ ਹੱਦਾਂ ਪਾਰ: ਨੌਕਰੀ ਦੁਆਉਣ ਦਾ ਲਾਰਾ ਲਾ ਕੇ ਨਾਬਾਲਗਾ ਨੂੰ ਬਣਾਇਆ ਆਪਣਾ ਸ਼ਿਕਾਰ


author

Baljeet Kaur

Content Editor

Related News