ਤਰਨਤਾਰਨ ਜ਼ਿਮਨੀ ਚੋਣ : 13ਵੇਂ ਗੇੜ 'ਚ ਵੀ ਅਕਾਲੀ ਦਲ ਦੂਜੇ ਨੰਬਰ 'ਤੇ, ਪਾਰਟੀ ਲਈ ਚੰਗੇ ਸੰਕੇਤ
Friday, Nov 14, 2025 - 12:51 PM (IST)
ਤਰਨਤਾਰਨ/ਚੰਡੀਗੜ੍ਹ : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ ਦੌਰਾਨ ਹੁਣ ਤੱਕ 13ਵੇਂ ਗੇੜ ਤੱਕ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। 13ਵੇਂ ਗੇੜ ਦੌਰਾਨ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ 11594 ਵੋਟਾਂ ਦੇ ਫ਼ਰਕ ਨਾਲ 35476 ਵੋਟਾਂ ਹਾਸਲ ਕਰ ਚੁੱਕੇ ਹਨ, ਜਦੋਂ ਕਿ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ 23882 ਵੋਟਾਂ ਨਾਲ ਦੂਜੇ ਨੰਬਰ 'ਤੇ ਹਨ। ਅਕਾਲੀ ਦਲ ਦਾ ਦੂਜੇ ਨੰਬਰ 'ਤੇ ਆਉਣਾ ਪਾਰਟੀ ਲਈ ਚੰਗੇ ਸੰਕੇਤ ਹਨ ਕਿਉਂਕਿ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਦਲ ਦੇ ਨਤੀਜੇ ਬੇਹੱਦ ਖ਼ਰਾਬ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਜਿਸ ਤਰੀਕੇ ਨਾਲ ਇਸ ਜ਼ਿਮਨੀ ਚੋਣ ਦੌਰਾਨ ਬੀਬੀ ਸੁਖਵਿੰਦਰ ਕੌਰ ਅੱਗੇ ਗਏ ਹਨ, ਇਸ ਤੋਂ ਲੱਗਦਾ ਹੈ ਕਿ ਅਕਾਲੀ ਦਲ ਇਨ੍ਹਾਂ ਚੋਣਾਂ ਲਈ ਪੂਰੀ ਤਰ੍ਹਾਂ ਲੱਕ ਬੰਨ੍ਹ ਕੇ ਆਇਆ ਹੈ। ਇਸ ਦਾ ਇਕ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੇ ਔਖੇ ਸਮੇਂ ਦਰਮਿਆਨ ਲੋਕਾਂ 'ਚ ਵਿਚਰਨਾ ਵੀ ਮੰਨਿਆ ਜਾ ਰਿਹਾ ਹੈ। ਹੜ੍ਹਾਂ ਦੌਰਾਨ ਸੁਖਬੀਰ ਬਾਦਲ ਨੇ ਵਰਕਰਾਂ ਨੂੰ ਸਾਫ਼ ਕਹਿ ਦਿੱਤਾ ਸੀ ਕਿ ਜੋ ਮਰਜ਼ੀ ਹੋ ਜਾਵੇ, ਉਹ ਲੋਕਾਂ ਦਾ ਸਾਥ ਨਾ ਛੱਡਣ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ ਠੇਕੇ ਰਹਿਣਗੇ ਬੰਦ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਲੋਕਾਂ ਦੀ ਧਾਰਨਾ ਹੈ ਕਿ ਸਿਆਸਤ 'ਚ ਖੇਤਰੀ ਪਾਰਟੀ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਅਕਾਲੀ ਦਲ ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਹੈ। ਜੇਕਰ ਖੇਤਰੀ ਪਾਰਟੀ ਨੂੰ ਮਨਫ਼ੀ ਕਰ ਦਿੱਤਾ ਜਾਵੇ ਤਾਂ ਔਖਾ ਹੋ ਜਾਵੇਗਾ। ਇਸ ਲਈ ਅਕਾਲੀ ਦਲ ਦੇ ਦੂਜੇ ਨੰਬਰ 'ਤੇ ਆਉਣ ਨੂੰ ਚੰਗਾ ਸੰਕੇਤ ਸਮਝਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਕੁੱਲ 16 ਗੇੜਾਂ 'ਚ ਵੋਟਾਂ ਦੀ ਗਿਣਤੀ ਹੋਣੀ ਹੈ ਅਤੇ ਹੁਣ ਤੱਕ 13ਵੇਂ ਗੇੜ ਦੀ ਗਿਣਤੀ ਹੋ ਚੁੱਕੀ ਹੈ। ਇਸ ਦੌਰਾਨ ਅਕਾਲੀ ਦਲ ਹੁਣ ਤੱਕ ਦੂਜੇ ਨੰਬਰ 'ਤੇ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
