ਤਰਨਤਾਰਨ ਜ਼ਿਮਨੀ ਚੋਣ : 100 ਸਾਲਾ ਸੱਜਣ ਸਿੰਘ ਨੇ ਪਾਈ ਵੋਟ
Tuesday, Nov 11, 2025 - 11:34 AM (IST)
ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਨੂਰਦੀ ਵਿਚ ਬਜ਼ੁਰਗ ਵੋਟਰ ਸੱਜਣ ਸਿੰਘ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸੱਜਣ ਸਿੰਘ ਦੀ ਉਮਰ ਇਸ ਸਮੇਂ 100 ਸਾਲ ਦੇ ਕਰੀਬ ਹੈ। ਸੱਜਣ ਸਿੰਘ ਦੱਸਦੇ ਹਨ ਕਿ ਉਹ ਆਜ਼ਾਦੀ ਤੋਂ ਪਹਿਲਾਂ ਵੀ ਸਾਂਝੇ ਪੰਜਾਬ ਦੀਆਂ ਅਸੈਂਬਲੀ ਚੋਣਾਂ ਦੌਰਾਨ ਆਪਣੀ ਵੋਟ ਪਾ ਚੁੱਕੇ ਹਨ।
ਇਹ ਵੀ ਪੜ੍ਹੋ : ਰੈੱਡ ਅਲਰਟ ਵਿਚਾਲੇ ਪੰਜਾਬ 'ਚ ਲੱਗ ਗਏ ਨਾਕੇ, ਪੁਲਸ ਨੇ ਸੰਭਾਲੇ ਮੋਰਚੇ
ਦੱਸਣਯੋਗ ਹੈ ਕਿ ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਮੰਗਲਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋਈ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਬੂਥਾਂ 'ਤੇ ਲੰਬੀਆਂ ਲਾਈਨਾਂ ਲੱਗ ਗਈਆਂ। ਫਿਲਹਾਲ ਵੋਟਿੰਗ ਪ੍ਰਕਿਰਿਆ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
