ਤਰਨਤਾਰਨ ਜ਼ਿਮਨੀ ਚੋਣ : ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੇ ਪਾਈ ਵੋਟ
Tuesday, Nov 11, 2025 - 09:06 AM (IST)
ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਮੰਗਲਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋ ਗਈ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਸ਼ੁਰੂ ਹੋਈ। ਵੋਟਿੰਗ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਬੂਥਾਂ 'ਤੇ ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਆਪਣੀ ਬੇਟੀ ਕੰਚਨਪ੍ਰੀਤ ਕੌਰ ਸਮੇਤ ਆਪੋ-ਆਪਣੀ ਵੋਟ ਪੋਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
