ਤਰਨਤਾਰਨ: ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ

Thursday, Nov 11, 2021 - 05:58 PM (IST)

ਤਰਨਤਾਰਨ: ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ

ਤਰਨ ਤਾਰਨ (ਰਮਨ)- ਤਰਨਤਾਰਨ ’ਚ ਉਸ ਸਮੇਂ ਸੋਗ ਦੀ ਲਹਿਰ ਪੈਦਾ ਹੋ ਗਈ, ਜਦੋਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੜ੍ਹਨ ਗਏ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਨੌਜਵਾਨ ਦੀ ਪਛਾਣ ਪਰਵਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਫਤਿਆਬਾਦ ਦਾ ਰਹਿਣ ਵਾਲਾ ਹੈ। ਪਰਵਿੰਦਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਪੜ੍ਹੋ ਇਹ ਵੀ ਖ਼ਬਰ ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਰਵਿੰਦਰ ਪਿਛਲੇ ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੇ ਸੁਫ਼ਨੇ ਲੈਕੇ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ। ਬੀਤੇ ਦਿਨ ਉਸ ਦੇ ਪਰਿਵਾਰ ਨੂੰ ਫੋਨ ਆਇਆ, ਕਿ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਪਰਵਿੰਦਰ ਦੀ ਅਚਾਨਕ ਮੌਤ ਹੋ ਜਾਣ ’ਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਇਸ ਦੌਰਾਨ ਕਾਂਗਰਸੀ ਆਗੂ ਭੁਪਿੰਦਰ ਸਿੰਘ ਖਵਾਸਪੁਰ ਅਤੇ ਪਿੰਡ ਦੇ ਸਰਪੰਚ ਦਾਰਾ ਚੋਪੜਾ, ਸਾਬਕਾ ਸਰਪੰਚ ਭੁਪਿੰਦਰ ਸਿੰਘ ਆਦਿ ਨੇ ਪਰਵਿੰਦਰ ਸਿੰਘ ਪ੍ਰਿੰਸ ਦੀ ਬੇਵਕਤੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਇਸ ਦੁਖ਼ੀ ਭਰੇ ਮਾਹੌਲ ’ਚ ਪੀੜਤ ਪਰਿਵਾਰ ਨੇ ਕੈਨੇਡੀਅਨ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਭੇਜ ਦਿੱਤਾ ਜਾਵੇ, ਤਾਂ ਜੋ ਉਹ ਆਪਣੀਆਂ ਅੱਖਾਂ ਸਾਹਮਣੇ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

ਨੋਟ - ਕੀ ਮਾਪਿਆਂ ਨੂੰ ਆਪਣੇ ਬੱਚੇ ਵਿਦੇਸ਼ ਭੇਜਣੇ ਚਾਹੀਦੇ ਨੇ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News