ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

Sunday, Apr 24, 2022 - 05:24 PM (IST)

ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਤਰਨਤਾਰਨ (ਰਮਨ) - ਬੀਤੀ ਦੇਰ ਰਾਤ ਕਰੀਬ ਇਕ ਵਜੇ ਸਥਾਨਕ ਸ਼ਹਿਰ ਵਿਚ ਕਾਰ ਸਵਾਰ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਜ਼ਿਕਰਯੋਗ ਹੈ ਕਿ ਮਰਨ ਵਾਲਾ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਪੁੱਜਾ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਆਇਆ ਸੀ। ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

ਇਸ ਦੌਰਾਨ ਗੰਭੀਰ ਹਾਲਤ ਵਿਚ ਜਤਿੰਦਰਪਾਲ ਸਿੰਘ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸਦੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਸ ਵੱਲੋਂ ਸ਼ਹਿਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਥਾਣਾ ਸਿਟੀ ਪੁਲਸ ਵੱਲੋਂ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਨੋਟ - ਇਸ ਦੁੱਖਦ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News