ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਹੱਲਾ-ਬੋਲ
Thursday, Feb 27, 2020 - 12:49 PM (IST)

ਤਰਨਤਾਰਨ (ਰਮਨ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਤਰਨਤਾਰਨ ‘ਚ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ।
ਇਸ ਰੈਲੀ ਨੂੰ ਲੈ ਕੇ ਜਿਥੇ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ‘ਚ ਰੈਲੀ ‘ਚ ਪਹੁੰਚ ਰਹੇ ਹਨ। ਇਸ ਦੌਰਾਨ ਲੋਕਾਂ ‘ਚ ਭਾਰੀ ਜੋਸ਼ ਵੀ ਪਾਇਆ ਜਾ ਰਿਹਾ ਤੇ ਲਗਾਤਾਰ ਲੋਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।