'ਮੁੱਖ ਮੰਤਰੀ' ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਤਲਬ
Wednesday, Jan 23, 2019 - 12:57 PM (IST)

ਤਰਨਤਾਰਨ (ਵਿਜੇ ਅਰੋੜਾ) : ਮੁੱਖ ਮੰਤਰੀ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਧਰਮਪ੍ਰੀਤ (ਧਮਕ ਬੇਸ ਵਾਲੇ ਮੁੱਖ ਮੰਤਰੀ) ਦੇ ਪਾਏ ਕਕਾਰਾਂ ਦੀ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਬੇਅਦਬੀ ਕੀਤੀ ਗਈ ਹੈ। ਬੇਅਦਬੀ ਕਰਨ ਵਾਲੇ ਵਿਅਕਤੀ ਮਾਨਦੀਪ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਦੱਸ ਦੇਈਏ ਕਿ 'ਜਗ ਬਾਣੀ' ਦੀ ਟੀਮ ਜਦੋਂ ਉਕਤ ਲੜਕੇ ਦੇ ਤਰਨਤਾਰਨ ਸਥਿਤ ਪਿੰਡ ਦੀਨੇਵਾਲ ਪਹੁੰਚੀ ਤਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਅਸਲ ਨਾਂ ਧਰਮਪ੍ਰੀਤ ਸਿੰਘ ਹੈ ਅਤੇ ਉਸ ਦੇ ਗੀਤ ਧਮਕ ਬੇਸ ਵਾਲੇ ਹੋਣ ਕਾਰਨ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋ ਰਹੇ ਹਨ। ਕੁਝ ਲੋਕਾਂ ਵਲੋਂ ਇਸ ਦੇ ਗੀਤਾਂ 'ਤੇ ਕਈ ਵਿਵਾਦਿਤ ਟਿੱਪਣੀਆਂ ਕੀਤੀਆਂ ਗਈਆਂ ਅਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ ਗਿਆ, ਜਿਸ ਕਾਰਨ ਕੁਝ ਵਿਅਕਤੀਆਂ ਵਲੋਂ ਧਰਮਪ੍ਰੀਤ ਦੇ ਕਕਾਰਾਂ ਨੂੰ ਉਤਰਵਾ ਦਿੱਤਾ ਗਿਆ ਸੀ।