ਕਾਮਰੇਡ ਬਲਵਿੰਦਰ ਸਿੰਘ ਕਤਲ ਕੇਸ 'ਚ ਵੱਡਾ ਖ਼ੁਲਾਸਾ, ਗੈਂਗਸਟਰਾਂ ਨਾਲ ਜੁੜੀਆਂ ਮਾਮਲੇ ਦੀਆਂ ਤਾਰਾਂ

Wednesday, Nov 04, 2020 - 02:22 PM (IST)

ਕਾਮਰੇਡ ਬਲਵਿੰਦਰ ਸਿੰਘ ਕਤਲ ਕੇਸ 'ਚ ਵੱਡਾ ਖ਼ੁਲਾਸਾ, ਗੈਂਗਸਟਰਾਂ ਨਾਲ ਜੁੜੀਆਂ ਮਾਮਲੇ ਦੀਆਂ ਤਾਰਾਂ

ਤਰਨਤਾਰਨ (ਰਮਨ) : ਪੁਲਸ ਵਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ ਨੇ ਕਿਹਾ ਕਿ ਇਸ ਮਾਮਲੇ 'ਚ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਦੋਸ਼ੀਆਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਸੁੱਖਾ, ਰਵਿੰਦਰ ਸਿੰਘ, ਆਕਾਸ਼ਦੀਪ ਅਰੋੜਾ, ਰਵਿੰਦਰ ਸਿੰਘ ਢਿੱਲੋ ਉਰਫ਼ ਰਵੀ, ਰਾਕੇਸ਼ ਕੁਮਾਰ ਉਰਫ਼ ਕਾਲਾ, ਰਵੀ ਕੁਮਾਰ, ਚਾਂਦ ਕੁਮਾਰ, ਮਨਪ੍ਰੀਤ ਸਿਘ ਉਰਫ਼ ਮਨੀ, ਜਗਜੀਤ ਸਿੰਘ ਉਰਫ਼ ਜੱਗਾ, ਜੋਬਨਜੀਤ ਸਿੰਘ ਉਰਫ਼ ਜੋਬਨ, ਪ੍ਰਭਜੀਤ ਉਰਫ਼ ਬਿੱਟੂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਗੈਂਗਸਟਰ ਹਨ ਤੇ ਇਨ੍ਹਾਂ ਦਾ ਮੁੱਖ ਸਾਥੀ ਸੁੱਖਾ ਭਿਖਾਰੀਵਾਲਾ ਅਜੇ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹੈ ਤੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉਸ ਦੇ ਸਾਥੀ ਹਨ।

ਇਹ ਵੀ ਪੜ੍ਹੋ :  ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ
PunjabKesariਡੀ.ਆਈ.ਜੀ. ਮਾਨ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਵਾਰਦਾਤ 'ਚ ਵਰਤਿਆਂ ਗਿਆ ਮੋਟਰਸਾਈਕਲ ਦਰਿਆ 'ਚੋਂ ਟੁਕੜਿਆਂ 'ਚੋਂ ਬਰਾਮਦ ਹੋਇਆ। ਉਨ੍ਹਾਂ ਕਿਹਾ ਕਿ ਇਸ ਕਤਲ ਦਾ ਕਾਰਨ ਕੀ ਸੀ ਇਹ ਫ਼ਰਾਰ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ 'ਤੇ ਪਤਾ ਲੱਗੇਗਾ। ਉਨ੍ਹਾਂ ਨੇ ਸੂਪਾਰੀ ਲੈ ਕੇ ਕਤਲ ਕਰਨ ਦਾ ਸ਼ੱਕ ਜਤਾਇਆ ਹੈ। ਮਾਨ ਨੇ ਦੱਸਿਆ ਕਿ ਗੈਂਗਸਟਰ ਸੁੱਖਾ ਭਿਖਾਰੀਵਾਲਾ ਅਤੇ 2 ਸ਼ੂਟਰ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹਨ, ਜਿਨ੍ਹਾਂ ਨੂੰ ਟ੍ਰੇਸ ਤਾਂ ਕਰ ਲਿਆ ਗਿਆ ਹੈ ਪਰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।  

ਇਹ ਵੀ ਪੜ੍ਹੋ : ਦੁਖਦ ਖ਼ਬਰ: ਟੈਕਸਾਸ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਹਾਦਸੇ 'ਚ ਮੌਤ

PunjabKesari


author

Baljeet Kaur

Content Editor

Related News