ਕਾਮਰੇਡ ਬਲਵਿੰਦਰ ਸਿੰਘ ਦੀ ਮੌਤ 'ਤੇ ਪਤਨੀ ਦਾ ਵੱਡਾ ਬਿਆਨ,ਕਿਹਾ- ਪਤੀ 'ਤੇ ਹੋਇਆ ਅੱਤਵਾਦੀ ਹਮਲਾ
Saturday, Oct 17, 2020 - 03:32 PM (IST)
ਤਰਨਤਾਰਨ : ਬੀਤੇ ਦਿਨ ਸਰਹੱਦੀ ਕਸਬਾ ਭਿਖੀਵਿੰਡ 'ਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਕਿਹਾ ਕਿ ਇਹ ਘਟਨਾ ਕਿਸੇ ਰੰਜਿਸ਼ ਦਾ ਨਤੀਜਾ ਨਹੀਂ ਬਲਕਿ ਅੱਤਵਾਦੀ ਹਮਲਾ ਹੈ। ਜੇਕਰ ਪੁਲਸ ਨੇ ਸੁਰੱਖਿਆ ਵਾਪਸ ਨਾ ਲਈ ਹੁੰਦੀ ਤਾਂ ਅੱਜ ਉਸ ਦਾ ਪਤੀ ਜਿਊਂਦਾ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤੇ ਰੇਤ ਵੇਚਣ ਵਾਲਿਆਂ ਨੂੰ ਗੰਨਮੈਨ ਦਿੱਤੇ ਹਨ ਪਰ ਅੱਤਵਾਦੀਆਂ ਦੀ ਹਿੱਟ ਲਿਸਟ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਦੇ ਪਰਿਵਾਰ ਦੀ ਸੁਰੱੱਖਿਆ ਲੈ ਲਈ ਗਈ। ਉਨ੍ਹਾਂ ਦੱਸਿਆ ਕਿ ਡੇਢ ਸਾਲ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਹੋਇਆ ਸੀ। ਉਸ ਹਮਲੇ ਤੋਂ ਪਹਿਲਾਂ ਚੋਣਾਂ ਦੇ ਕਾਰਨ ਸੁਰੱਖਿਆ ਵਾਪਸ ਲੈ ਲਈ ਗਈ ਸੀ, ਜੋ ਮੁਸ਼ਕਲ ਨਾਲ ਬਹਾਲ ਹੋਈ ਸੀ ਪਰ ਹੌਲੀ-ਹੌਲੀ ਇਸ ਨੂੰ ਫ਼ਿਰ ਖ਼ਤਮ ਕਰ ਦਿੱਤਾ ਗਿਆ। ਉਸਦਾ ਪਤੀ ਕਈ ਵਾਰ ਉੱਚ ਅਧਿਕਾਰੀਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕਰ ਚੁੱਕਿਆ ਸੀ।
ਇਹ ਵੀ ਪੜ੍ਹੋ : ਬਲਵਿੰਦਰ ਸਿੰਘ ਨੇ 200 ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ, ਘਰ ਬਣਾਇਆ ਸੀ ਲੜਨ ਲਈ 'ਕਿਲ੍ਹਾ'
ਇਥੇ ਦੱਸ ਦੇਈਏ ਕਿ ਬੀਤੇ ਦਿਨ ਚੜ੍ਹਦੀ ਸਵੇਰ ਹੀ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਕਾਮਰੇਡ ਬਲਵਿੰਦਰ ਸਿੰਘ ਨਿਵਾਸੀ ਭਿਖੀਵਿੰਡ ਆਪਣੇ ਘਰ 'ਚ ਪਤਨੀ ਜਗਦੀਸ਼ ਕੌਰ, ਬੇਟੇ ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਅਤੇ ਧੀ ਪ੍ਰਨਪ੍ਰੀਤ ਕੌਰ ਸਮੇਤ ਮੌਜੂਦ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਿਸਮਫ਼ਰੋਸ਼ੀ ਦੇ ਅੱਡੇ ਦਾ ਪਰਦਾਫ਼ਾਸ, ਰੰਗ-ਰਲੀਆਂ ਮਨਾਉਂਦੇ 3 ਜੋੜਿਆਂ ਸਮੇਤ 6 ਗ੍ਰਿਫ਼ਤਾਰ