ਤਰਨਤਾਰਨ 'ਚ ਵੀ ਵਧਿਆ ਕੋਰੋਨਾ ਦਾ ਕਹਿਰ, 6 ਨਵੇਂ ਮਾਮਲਿਆਂ ਦੀ ਪੁਸ਼ਟੀ

Monday, Jun 29, 2020 - 10:57 AM (IST)

ਤਰਨਤਾਰਨ (ਰਮਨ) : ਤਰਨਤਾਰਨ 'ਚ ਵੀ ਕੋਰੋਨਾ ਲਾਗ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ 'ਚ ਚੜ੍ਹਦੀ ਸਵੇਰ 6 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਕੀਤੀ ਗਈ ਹੈ। ਜ਼ਿਲ੍ਹੇ 'ਚ ਹੁਣ ਤੱਕ ਕੁੱਲ 202 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 175 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਤੱਕ ਇਥੇ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋਂ : ਸੰਗਰੂਰ 'ਚ ਵੀ ਬੇਕਾਬੂ ਹੋਇਆ ਕੋਰੋਨਾ, 13ਵੇਂ ਮਰੀਜ਼ ਨੇ ਤੋੜਿਆ ਦਮ

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 19,459 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ 'ਚ 5,48,318 ਮਾਮਲੇ ਹੋ ਗਏ ਹਨ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਵੀ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ। 

ਇਹ ਵੀ ਪੜ੍ਹੋਂ : ਹੈਵਾਨੀਅਤ ਦੀਆਂ ਹੱਦਾ ਪਾਰ: ਕਈ ਸਾਲਾਂ ਤੱਕ ਨਾਬਾਲਗ ਨਾਲ ਫ਼ੈਕਟਰੀ ਮਾਲਕ ਮਿਟਾਉਂਦਾ ਰਿਹਾ ਆਪਣੀ ਹਵਸ


Baljeet Kaur

Content Editor

Related News