ਤਰਨਤਾਰਨ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ: ਗਰਭਵਤੀ ਜਨਾਨੀ ਸਮੇਤ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ

Wednesday, Jul 29, 2020 - 12:30 PM (IST)

ਤਰਨਤਾਰਨ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ: ਗਰਭਵਤੀ ਜਨਾਨੀ ਸਮੇਤ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ

ਤਰਨਤਾਰਨ (ਰਮਨ) : ਤਰਨਤਾਰਨ ਜ਼ਿਲ੍ਹੇ ਅੰਦਰ ਅੱਜ 18 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਗਰਭਵਤੀ ਜਨਾਨੀ, ਪੁਲਸ ਮੁਲਾਜ਼ਮ ਅਤੇ ਹੋਰ ਵਿਅਕਤੀ ਸ਼ਾਮਲ ਹਨ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਡਾਕਟਰ ਅਨੂਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਪੀੜਤ ਪਾਏ ਗਏ ਵਿਅਕਤੀਆਂ ਦੇ ਇਲਾਜ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋਂ : ਗ੍ਰੰਥੀ ਵਲੋਂ ਗਲਤ ਹਰਕਤਾਂ ਕਰਨ ਦਾ ਮਾਮਲਾ, ਪੀੜਤਾ ਨੇ ਦੱਸਿਆ ਵੀਡੀਓ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ

ਦੇਸ਼ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਾਮਲਿਆਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ ਕਰੀਬ 34 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਇਕ ਦਿਨ ਵਿਚ 48,153 ਨਵੇਂ ਮਾਮਲਿਆਂ ਨਾਲ ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 15,31,669 ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿਚ 768 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 34,193 ਹੋ ਗਿਆ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ 9,88,030 ਲੋਕ ਕੋਰੋਨਾ ਵਾਇਰਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਅਜੇ ਵੀ 5,09,447 ਕੋਰੋਨਾ ਕੇਸ ਸਰਗਰਮ ਹਨ।

ਇਹ ਵੀ ਪੜ੍ਹੋਂ : ਇਸ ਵਿਸ਼ਵ ਚੈਂਪੀਅਨ ਖਿਡਾਰਨ ਨੂੰ ਮਾਪਿਆਂ ਨੇ ਕੱਢ ਦਿੱਤਾ ਸੀ ਘਰੋਂ, ਢਿੱਡ ਭਰਨ ਲਈ ਬਣ ਗਈ 'ਪੋਰਨਸਟਾਰ'


author

Baljeet Kaur

Content Editor

Related News