ਦੁਖ਼ਦ ਖ਼ਬਰ : ਤਰਨਤਾਰਨ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

Friday, Jun 05, 2020 - 02:38 PM (IST)

ਦੁਖ਼ਦ ਖ਼ਬਰ : ਤਰਨਤਾਰਨ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਤਰਨਤਾਰਨ (ਰਮਨ) : ਜ਼ਿਲ੍ਹਾਂ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਨਿਵਾਸੀ ਇੱਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਸਤਨਾਮ ਸਿੰਘ ਉਮਰ 45 ਸਾਲ ਪੁੱਤਰ ਦਾਰਾ ਸਿੰਘ ਨਿਵਾਸੀ ਵਾਰਡ ਨੰਬਰ 15 ਪੱਟੀ, ਜੋ ਕੁਝ ਦਿਨਾ ਤੋਂ ਬੀਮਾਰ ਸੀ ਅਤੇ ਅੰਮ੍ਰਿਤਸਰ ਵਿਖੇ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ ਹੈ ।ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ, ਜਿਸ ਨਾਲ ਇਲਾਕੇ ਦੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।


author

Baljeet Kaur

Content Editor

Related News