ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਤਰਨਤਾਰਨ 'ਚ ਸਾਹਮਣੇ ਆਇਆ ਸ਼ੱਕੀ ਮਰੀਜ਼

Friday, Mar 20, 2020 - 12:50 PM (IST)

ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਤਰਨਤਾਰਨ 'ਚ ਸਾਹਮਣੇ ਆਇਆ ਸ਼ੱਕੀ ਮਰੀਜ਼

ਤਰਨਤਾਰਨ (ਰਮਨ) : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਰਨਤਾਰਨ 'ਚ ਕੋਰੋਨਾ ਵਾਇਰਸ ਦਾ ਪਹਿਲਾਂ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ 28 ਫਰਵਰੀ ਨੂੰ ਕੱਤਰ ਪਿੰਡ ਪੁੱਜਿਆ ਸੀ, ਜਿਸ ਨੂੰ ਸਿਹਤ ਵਿਭਾਗ ਨੇ ਘਰ ਅੰਦਰ ਰਹਿਣ ਦੇ ਹੁਕਮ ਜਾਰੀ ਕੀਤੇ ਸਨ ਪਰ ਅੱਜ ਕੁਝ ਜ਼ਿਆਦਾ ਸਿਹਤ ਖਰਾਬ ਹੋਣ ਕਾਰਨ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ► ਕੋਰੋਨਾ : ਪੰਜਾਬ ਦੇ ਦਫਤਰਾਂ 'ਚ 50 ਤੋਂ ਜ਼ਿਆਦਾ ਲੋਕ ਇਕੱਠੇ ਹੋਣ 'ਤੇ ਪਾਬੰਦੀ  ►  ਚੰਡੀਗੜ੍ਹ : 'ਕੋਰਨਾ' ਦਾ ਕੇਸ ਆਉਣ 'ਤੇ ਹਰਕਤ 'ਚ ਪ੍ਰਸ਼ਾਸਨ, ਹਸਪਤਾਲਾਂ ਦੀ ਓ. ਪੀ. ਡੀ. ਕੀਤੀ ਬੰਦ

ਇਸ ਸਬੰਧੀ ਜਾਣਕਾਰੀ ਦਿੰਦਿਆ  ਸਿਵਲ ਸਰਜਨ ਡਾ ਅਨੂਪ ਕੁਮਾਰ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਸੈਂਪਲ ਲੈ ਅੰਮ੍ਰਿਤਸਰ ਵਿਖੇ ਲੈਬਾਰਟਰੀ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਸਾਰੀ ਵਾਰਡ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਪਿੰਡ ਵਾਸੀਆਂ ਨੂੰ ਦਾ ਵੀ ਮੈਡੀਕਲ ਟੀਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਵਾਰਡ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ ► ਬਰਨਾਲਾ 'ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼, ਇਲਾਕਾ ਕੀਤਾ ਗਿਆ ਸੀਲ

ਇਥੇ ਦੱਸ ਦੇਈਏ ਕਿ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਇਥੇ 3 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਇਸ ਦੇ ਚੱਲਦਿਆ ਪੰਜਾਬ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਅੱਜ ਰਾਤ ਤੋਂ ਬੰਦ ਕਰ ਦਿੱਤੀ ਜਾਵੇਗਾ। ਇਸ ਤੋਂ ਇਲਾਵਾ ਸਾਰੇ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ, ਕੋਚਿੰਗ ਸੈਂਟਰ ਬੰਦ ਕਰ ਦਿੱਤੇ ਗਏ ਹਨ।


author

Baljeet Kaur

Content Editor

Related News