ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਤਰਨਤਾਰਨ 'ਚ ਇਕ ਨਵੇਂ ਮਾਮਲੇ ਦੀ ਪੁਸ਼ਟੀ
Monday, May 25, 2020 - 02:06 PM (IST)

ਤਰਨਤਾਰਨ (ਰਮਨ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਕੱਚਾ ਪੱਕਾ 'ਚ ਸਾਹਮਣੇ ਹੈ, ਜਿਥੇ ਇਕ ਨੌਜਵਾਨ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਮਰੀਜ਼ ਦੀ ਪੁਸ਼ਟੀ ਹੋਣ ਉਪਰੰਤ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨਵੀ 'ਚ ਤਾਇਨਾਤ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਮੁੜ 'ਕੋਰੋਨਾ' ਦਾ ਧਮਾਕਾ, 6 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਇਥੇ ਦੱਸ ਦੇਈਏ ਕਿ ਤਰਨਤਾਰਨ 'ਚ ਹੁਣ ਕੁੱਲ ਦੋ ਕੋਰੋਨਾ ਪੀੜਤ ਮਰੀਜ਼ ਆਈਸੋਲੇਸ਼ਨ ਵਾਰਡ 'ਚ ਇਲਾਜ਼ ਅਧੀਨ ਹਨ। ਜਦਕਿ ਬੀਤੇ ਦਿਨੀਂ 162 ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਰਾਹਤ ਭਰੀ ਖਬਰ, ਦੂਜੇ ਦਿਨ ਵੀ ਨਹੀਂ ਆਇਆ 'ਕੋਰੋਨਾ' ਦਾ ਕੋਈ ਮਾਮਲਾ