ਦਰਸ਼ਨੀ ਡਿਓੜੀ ਢਾਉਣ ਦੇ ਵਿਰੋਧ 'ਚ ਖਹਿਰਾ ਤੇ ਬੀਬੀ ਖਾਲੜਾ ਪੁੱਜੇ ਤਰਨਤਾਰਨ
Tuesday, Apr 02, 2019 - 12:20 PM (IST)
ਤਰਨਤਾਰਨ (ਵਿਜੇ ਅਰੋੜਾ) : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਖਹਿਰਾ ਤੇ ਬੀਬੀ ਪਰਮਜੀਤ ਕੌਰ ਖਾਲੜਾ ਸਮਰਥਕਾਂ ਸਮੇਤ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆ ਵਲੋਂ ਢਾਈ ਗਈ ਦਰਸ਼ਨੀ ਡਿਓੜੀ ਦੇਖਦੇ ਹੋਏ ਕਿਹਾ ਕਿ ਇਸ ਲਈ ਐੱਸ.ਜੀ.ਪੀ.ਸੀ. ਤੇ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਕੰਮ ਹੋਇਆ ਹੈ ਉਦੋਂ ਤੋਂ ਸ਼੍ਰੋਮਣੀ ਕਮੇਟੀ ਦਾ ਕੋਈ ਮੈਂਬਰ ਇਸ ਨੂੰ ਦੇਖਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਕੰਮ ਕੀਤਾ ਹੈ ਉਸ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਦਰਸ਼ਨੀ ਡਿਓੜੀ ਦੇ ਮਾਮਲੇ 'ਚ ਬੀਬੀ ਖਾਲੜਾ ਨੇ ਬੀਬੀ ਜਗੀਰ ਕੌਰ ਨੂੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਖੁਦ ਨੂੰ ਪੰਥਕ ਕਹਾਉਣ ਵਾਲੀ ਬੀਬੀ ਜਗੀਰ ਕੌਰ ਨੂੰ ਇਥੇ ਆਉਣਾ ਚਾਹੀਦਾ ਸੀ ਤੇ ਸੰਗਤ ਦਾ ਸਾਹਮਣਾ ਕਰਨਾ ਚਾਹੀਦਾ ਸੀ।