ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ ''ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ

Monday, Aug 21, 2023 - 06:31 PM (IST)

ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ ''ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ

ਤਰਨਤਾਰਨ (ਰਮਨ)- ਤਰਨਤਾਰਨ 'ਚ ਹੜ੍ਹ ਦਾ ਖ਼ਤਰਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਬਲਦੀਪ ਕੌਰ ਵਲੋਂ 9 ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 65 ਸਾਲਾ ਬਜ਼ੁਰਗ ਦਾ ਦਰਦ, 4 ਸਾਲਾਂ 'ਚ 3 ਪੁੱਤਰ ਦਿੱਤੇ ਗੁਆ, ਵਜ੍ਹਾ ਜਾਣ ਹੋਵੋਗੇ ਹੈਰਾਨ

ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ੇਮਕਰਨ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਹਾਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਬਣਾਉਣ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਤੀਵਾਲਾ ਵਿਖੇ ਪਾਣੀ ਖੜ੍ਹਾ ਹੋਣ ਕਰਕੇ ਮਿਤੀ 21 ਅਗਸਤ ਤੋਂ 23 ਅਗਸਤ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News