ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਵੱਖ-ਵੱਖ ਪਾਬੰਦੀਆਂ ਲਗਾਈਆਂ

Friday, Dec 12, 2025 - 05:29 PM (IST)

ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਵੱਖ-ਵੱਖ ਪਾਬੰਦੀਆਂ ਲਗਾਈਆਂ

ਤਰਨਤਾਰਨ (ਰਮਨ)- ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਜ਼ਿਲਾ ਤਰਨਤਾਰਨ ’ਚ 9 ਸਟਰਾਂਗ ਰੂਮ ਅਤੇ ਗਿਣਤੀ ਵਾਸਤੇ 9 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ’ਚ ਪੰਚਾਇਤ ਸੰਮਤੀ ਤਰਨਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਕਾਲਜ, ਨੂਰਦੀ ਰੋਡ, ਤਰਨਤਾਰਨ ਵਿਖੇ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ : 2537 ਅਧਿਕਾਰੀਆਂ ਨੂੰ ਨੋਟਿਸ ਜਾਰੀ, ਹੋਵੇਗੀ ਕਾਰਵਾਈ, ਪੜ੍ਹੋ ਪੂਰਾ ਮਾਮਲਾ

ਪੰਚਾਇਤ ਸੰਮਤੀ ਗੰਡੀੀਵੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਬੀੜ ਬਾਬਾ ਬੁੱਢਾ ਸਾਹਿਬ ਜੀ ਕਾਲਜ, ਠੱਠਾ, ਝਬਾਲ, ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਹੋਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ

ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ, ਰਾਹੁਲ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਮਿਤੀ 14 ਦਸੰਬਰ 2025 ਦੀ ਸ਼ਾਮ 4:00 ਵਜੇ ਤੋਂ ਮਿਤੀ 17 ਦਸੰਬਰ 2025 ਤੱਕ ਉਕਤ ਸਮੂਹ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ਕਰਨ ’ਤੇ ਪਾਬੰਦੀ ਹੋਵੇਗੀ। ਇਹ ਹੁਕਮ ਚੋਣ ਡਿਊਟੀ ਉਪਰ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਉਪਰ ਲਾਗੂ ਨਹੀਂ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ: ਪਹਿਲਾਂ ਘਰ ਜਾ ਕੇ  ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਵੀ ਕਰ'ਲੀ ਖੁਦਕੁਸ਼ੀ

ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲਾ ਚੋਣ ਅਫ਼ਸਰ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨ੍ਹਾਂ ਆਪਣਾ ਪ੍ਰਾਈਵੇਟ ਵਾਹਨ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ’ਤੇ ਮੁਕੰਮਲ ਪਾਬੰਦੀ ਹੋਵੇਗੀ। ਜ਼ਿਲਾ ਮੈਜਿਸਟਰੇਟ ਨੇ ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਮਨਾਹੀ ਦਾ ਇਹ ਹੁਕਮ ਇੱਕਤਰਫ਼ਾ ਪਾਸ ਕਰਕੇ ਆਮ ਜਨਤਾ ਦੇ ਨਾਮ ਸੰਬੋਧਤ ਕੀਤਾ ਹੈ, ਜੋ ਮਿਤੀ 17 ਦਸੰਬਰ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ


 


author

Shivani Bassan

Content Editor

Related News