ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਨੌਜਵਾਨ

Wednesday, Oct 07, 2020 - 11:55 AM (IST)

ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਨੌਜਵਾਨ

ਤਰਨਤਾਰਨ (ਰਮਨ): ਜ਼ਿਲ੍ਹੇ ਦੇ ਪਿੰਡ ਵਾਂ ਨਿਵਾਸੀ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨਿਸ਼ਾਨ ਸਿੰਘ ਨਾਂ ਦਾ ਨੌਜਵਾਨ ਸੋਮਵਾਰ ਤੋਂ ਆਪਣੇ ਘਰ ਨਹੀਂ ਸੀ ਆਇਆ। ਉਸਦੀ ਲਾਸ਼ ਖੇਤਾਂ 'ਚੋਂ ਮਿਲੀ ਹੈ, ਜਿਸਦੇ ਕੋਲ ਇਕ ਸਰਿੰਜ ਵੀ ਪਈ ਹੋਈ ਸੀ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕਤਲ, ਨਹਿਰ 'ਚੋਂ ਮਿਲੀ ਲਾਸ਼
PunjabKesari
ਨਿਸ਼ਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਪੁੱਤ ਘਰ ਨਹੀਂ ਆਇਆ ਤਾਂ ਉਨ੍ਹਾਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਮੰਗਲਵਾਰ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਨਿਸ਼ਾਨ ਸਿੰਘ ਦੀ ਲਾਸ਼ ਝੋਨੇ ਦੇ ਖੇਤਾਂ 'ਚ ਪਈ ਹੈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਨਿਸ਼ਾਨ ਸਿੰਘ ਨੇ ਸ਼ਾਹਬਾਜਪੁਰ ਦੇ ਇਕ ਵਿਅਕਤੀ ਕੋਲੋਂ ਨਸ਼ਾ ਲਿਆ ਸੀ। ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਘਰ ਦਾ ਚਿਰਾਗ ਨਾ ਬੁਝੇ।

ਇਹ ਵੀ ਪੜ੍ਹੋ:  ਧਰਨੇ 'ਤੇ ਬੈਠੇ ਕਿਸਾਨ ਦਾ ਟੁੱਟਿਆ ਸਬਰ, ਤੇਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼


author

Baljeet Kaur

Content Editor

Related News