ਵੱਡੀ ਖ਼ਬਰ : ਤਰਨਤਾਰਨ ''ਚ ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁੱਠਭੇੜ, ਤਾੜ-ਤਾੜ ਚੱਲੀਆਂ ਗੋਲੀਆਂ
Wednesday, Jan 07, 2026 - 09:10 AM (IST)
ਤਰਨਤਾਰਨ (ਰਮਨ ਚਾਵਲਾ) : ਤਰਨ ਤਾਰਨ ਦੇ ਪੁੱਲ ਜਸਮਸਤਪੁਰ ਨਜ਼ਦੀਕ ਦੇਰ ਰਾਤ ਨਸ਼ਾ ਤਸਕਰਾਂ ਅਤੇ ਪੁਲਸ ਵਿੱਚ ਮੁੱਠਭੇੜ ਹੋਈ, ਜਿਸ ਦੌਰਾਨ ਦੋਵਾਂ ਵਲੋਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਕੀਤੀ ਜਾ ਰਹੀ ਪੁਲਸ ਦੀ ਜਵਾਬੀ ਫਾਇਰਿੰਗ ਦੌਰਾਨ ਦੋਵੇਂ ਨਸ਼ਾ ਤਸਕਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ

ਜਾਣਕਾਰੀ ਮੁਤਾਬਕ ਦੋਵੇਂ ਨਸ਼ਾ ਸਮੱਗਲਰਾਂ ਦੀ ਪਛਾਣ ਅਵਤਾਰ ਸਿੰਘ ਬਾਬਾ ਬਾਸੀ ਪਿੰਡ ਸੁਰ ਸਿੰਘ ਅਤੇ ਜੱਜਪ੍ਰੀਤ ਸਿੰਘ ਨਿਵਾਸੀ ਤਰਨ ਤਾਰਨ ਵਜੋਂ ਹੋਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਡੀਐਸਪੀ ਡਿਟੈਕਟਿਵ ਜਗਜੀਤ ਸਿੰਘ ਨੇ ਦੱਸਿਆ ਕਿ ਇੱਕ ਫਾਰਚੂਨਰ ਗੱਡੀ 'ਤੇ ਸਵਾਰ ਵਿਅਕਤੀਆਂ ਨੂੰ ਪੁਲਸ ਪਾਰਟੀ ਵੱਲੋਂ ਪਿੰਡ ਜਸਮਸਤਪੁਰ ਡਰੇਨ ਨਜ਼ਦੀਕ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਫਾਰਚੂਨਰ ਸਵਾਰ ਵਿਅਕਤੀਆਂ ਵੱਲੋਂ ਪੁਲਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ

ਇਸ ਹਮਲੇ ਦੌਰਾਨ ਏਐਸਆਈ ਕਿਰਪਾਲ ਸਿੰਘ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੁਲਸ ਨੇ ਜਵਾਬੀ ਕਾਰਵਾਈ ਦੌਰਾਨ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ। ਪੁਲਸ ਮੁਤਾਬਕ ਅਵਤਾਰ ਸਿੰਘ ਬਾਬਾ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਨੇ ਮੁਲਜ਼ਮਾਂ ਪਾਸੋਂ ਇੱਕ ਪਿਸਤੋਲ, 59,000 ਡਰੱਗ ਮਨੀ, 770 ਗ੍ਰਾਮ ਹੈਰੋਇਨ ਅਤੇ ਫਾਰਚੂਨਰ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
