ਤਰਨਤਾਰਨ ਨਗਰ ਕੀਰਤਨ ਧਮਾਕਾ : ਅੱਖਾਂ ਸਾਹਮਣੇ ਦਮ ਤੋੜ ਗਿਆ ਇਕਲੌਤਾ ਪੁੱਤ (ਵੀਡੀਓ)

02/10/2020 9:56:47 AM

ਤਰਨਤਾਰਨ : ਤਰਨਤਾਰਨ ਦੇ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਨੇ ਹਰ ਇਕ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਾਦਸੇ 'ਚ 2 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਤੇ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਧਮਾਕੇ 'ਚ ਮਾਰੇ ਗਏ ਮਨਦੀਪ ਸਿੰਘ (14) ਦੇ ਪਿਤਾ ਵਜੀਰ ਸਿੰਘ ਨੇ ਦੱਸਿਆ ਨੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਮਨਦੀਪ ਉਨ੍ਹਾਂ ਦਾ ਇਕਲੌਤਾ ਪੁੱਤ ਸੀ। ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਟਰਾਲੀਆਂ 'ਤੇ ਨਗਰ ਕੀਰਤਨ ਕੱਢ ਰਹੇ ਸਨ ਕਿ ਇਸੇ ਦੌਰਾਨ ਧਮਾਕਾ ਹੋਇਆ। ਇਹ ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਟਰਾਲੀ ਤੱਕ ਦੇ ਚਿੱਥੜੇ ਉੱਡ ਗਏ। ਧਮਾਕੇ ਦੌਰਾਨ ਮਨਦੀਪ ਦਾ ਧੜ ਮੇਰੇ ਸਾਹਮਣੇ ਆ ਕੇ ਡਿੱਗਿਆ ਤੇ ਉਸ ਦੇ ਬਾਕੀ ਅੰਗ ਆਲੇ-ਦੁਆਲੇ ਦੇ ਖੇਤਾਂ 'ਚੋਂ ਮਿਲੇ। ਉਨ੍ਹਾਂ ਦੱਸਿਆ ਕਿ ਮਨਦੀਪ ਨੇ ਸਾਡੀਆਂ ਅੱਖਾਂ ਸਾਹਮਣੇ ਦਮ ਤੋੜ ਦਿੱਤਾ ਤੇ ਅਸੀਂ ਕੁਝ ਨਹੀਂ ਕਰ ਸਕੇ।

ਇਥੇ ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੇ ਬੀਤੇ ਦਿਨ ਇਲਾਜ ਦੌਰਾਨ ਦਮ ਤੋੜ ਦਿੱਤਾ ਤੇ 11 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਬੱਚੇ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (17) ਦਾ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Baljeet Kaur

This news is Content Editor Baljeet Kaur