ਵੱਡੀ ਵਾਰਦਾਤ : ਕਿਸਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕਤਲ

Saturday, Jul 18, 2020 - 11:09 AM (IST)

ਵੱਡੀ ਵਾਰਦਾਤ : ਕਿਸਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਜੋੜਾ ਵਿਖੇ  ਬੀਤੀ ਰਾਤ ਇੱਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਚੰਦਰ ਭੂਸ਼ਣ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜੇ ਅਤੇ ਲਾਸ਼ ਨੂੰ ਕਬਜੇ ਵਿੱਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋਂ : ਪ੍ਰੇਮੀ ਦੀ ਹਰਕਤ ਤੋਂ ਤੰਗ ਆ ਕੇ ਪ੍ਰੇਮਿਕਾ ਨੇ ਨਿਗਲਿਆ ਜ਼ਹਿਰ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੀਤੇ ਵੱਡੇ ਖੁਲਾਸੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਹਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਜੌੜਾ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚੱਲਦਿਆਂ ਅੱਜ ਦੇਰ ਰਾਤ ਹਰਵਿੰਦਰ ਸਿੰਘ ਨੇ ਉਸ ਦੇ ਭਰਾ ਗੁਰਦੇਵ ਸਿੰਘ ਨੂੰ ਗੋਲੀਆਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ।ਇਸ ਹਮਲੇ ਦੌਰਾਨ ਹਰਵਿੰਦਰ ਸਿੰਘ ਦੇ ਨਾਲ ਹੋਰ ਸਾਥੀ ਵੀ ਮੌਜੂਦ ਸਨ। ਹਰਵਿੰਦਰ ਸਿੰਘ ਵੱਲੋਂ ਕੀਤੇ ਹਮਲੇ ਦੌਰਾਨ ਉਸ ਦਾ ਭਰਾ ਸੁਖਦੇਵ ਸਿੰਘ ਜ਼ਖ਼ਮੀ ਹੋ ਗਿਆ ਜਿਸ ਜਿਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋਂ : ਫੈਕਟਰੀ 'ਚ ਕੰਮ ਕਰਦੇ ਮਜ਼ਦੂਰ ਦੀ ਭੇਤਭਰੀ ਹਾਲਤ 'ਚ ਮੌਤ

ਇਸ ਸਬੰਧੀ ਥਾਣਾ ਸਰਹਾਲੀ ਦੇ ਮੁਖੀ ਚੰਦਰ ਭੂਸ਼ਣ ਸ਼ਰਮਾ ਅਤੇ ਚੌਕੀ ਇੰਚਾਰਜ ਨੁਸ਼ਹਿਰਾ ਪੰਨੂਆਂ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਉਮਰ 28 ਸਾਲ ਪੁੱਤਰ ਬਲਕਾਰ ਸਿੰਘ ਨਿਵਾਸੀ ਜੌੜਾ  ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਮਨਜਿੰਦਰ ਸਿੰਘ ਦੇ ਬਿਆਨਾਂ ਤੇ ਹਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ  ਕਰਵਾਇਆ ਜਾ ਰਿਹਾ ।

ਇਹ ਵੀ ਪੜ੍ਹੋਂ : ਅੰਮ੍ਰਿਤਧਾਰੀ ਸਿੱਖ ਨੇ ਰਹਿਤ ਮਰਿਆਦਾ ਦੀਆਂ ਉਡਾਈਆਂ ਧੱਜੀਆਂ, ਬੀਅਰ ਪੀਂਦੇ ਦੀ ਵੀਡੀਓ ਵਾਇਰਲ


author

Baljeet Kaur

Content Editor

Related News