ਤਰਨਤਾਰਨ : ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

02/18/2018 3:28:29 PM

ਤਰਨਤਾਰਨ/ਚੋਹਲਾ ਸਾਹਿਬ (ਰਾਕੇਸ਼, ਹਰਜਿੰਦਰ ਰਾਏ, ਬਲਵਿੰਦਰ ਕੌਰ, ਮਨਜੀਤ, ਲਾਲੂਘੁੰਮਣ) - ਤਰਨਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਇਕ ਗਰੀਬ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਪ੍ਰਾਪਤ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਭਰਾ ਜੋਗਾ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਮੁਖਤਿਆਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੋਹਲ ਢਾਏ ਵਾਲਾ, ਜਿਸ ਦੇ ਸਿਰ ਵੱਖ-ਵੱਖ ਬੈਂਕਾਂ ਅਤੇ ਆੜਤੀਆਂ ਦਾ ਤਕਰੀਬਨ 7-8 ਲੱਖ ਰੁਪਏ ਦਾ ਕਰਜ਼ਾ ਸੀ। ਕਰਜਾ ਨਾ ਮੋੜ ਸਕਣ ਕਾਰਨ ਕਿਸਾਨ ਮੁਖਤਾਰ ਸਿੰਘ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਐਤਵਾਰ ਸਵੇਰੇ ਤਕਰੀਬਨ 4 ਵਜੇ ਪਸ਼ੂਆਂ ਵਾਲੇ ਕਮਰੇ ਵਿਚ   ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ਪੁਲਸ ਚੌਂਕੀ ਡੇਹਰਾ ਸਾਹਿਬ ਦੇ, ਏ. ਐੱਸ. ਆਈ., ਪ੍ਰੇਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ, ਜਿਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।


Related News