ਗੁਰਦੁਆਰੇ 'ਚ ਇਕੱਲਾ ਗ੍ਰੰਥੀ ਹੀ ਨਹੀਂ ਸਗੋਂ ਪ੍ਰਧਾਨ ਵੀ ਕਰਦਾ ਸੀ ਕੁੜੀ ਨਾਲ ਗਲਤ ਕੰਮ, ਚੜ੍ਹਿਆ ਪੁਲਸ ਹੱਥੇ

Friday, Jul 31, 2020 - 12:22 PM (IST)

ਗੁਰਦੁਆਰੇ 'ਚ ਇਕੱਲਾ ਗ੍ਰੰਥੀ ਹੀ ਨਹੀਂ ਸਗੋਂ ਪ੍ਰਧਾਨ ਵੀ ਕਰਦਾ ਸੀ ਕੁੜੀ ਨਾਲ ਗਲਤ ਕੰਮ, ਚੜ੍ਹਿਆ ਪੁਲਸ ਹੱਥੇ

ਤਰਨਤਾਰਨ (ਰਮਨ) : ਬੀਤੇ ਦਿਨੀ ਜ਼ਿਲ੍ਹੇ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਪਾਠ ਸਿੱਖਣ ਆਉਂਦੀ ਇਕ 16 ਸਾਲਾ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਸਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ, ਜਿਸ ਤਹਿਤ ਥਾਣਾ ਖੇਮਕਰਨ ਦੀ ਪੁਲਸ ਨੇ ਕੁੜੀ ਦੇ ਬਿਆਨਾਂ ਹੇਠ ਗ੍ਰੰਥੀ ਅਤੇ ਗੁਰਦੁਆਰੇ ਦੇ ਪ੍ਰਧਾਨ ਖਿਲਾਫ ਮਾਮਲਾ ਦਰਜ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਦੇ ਹੋਏ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋਂ : ਇਕ ਤਰਫ਼ਾ ਪਿਆਰ 'ਚ ਮੁੰਡੇ ਨੇ ਕੀਤੀਆ ਦਰਿੰਦਗੀਆਂ ਦੀਆਂ ਹੱਦਾ ਪਾਰ, ਕੁੜੀ 'ਤੇ ਸੁੱਟਿਆ ਤੇਜ਼ਾਬ

ਜ਼ਿਲੇ ਦੇ ਸਰਹੱਦੀ ਪਿੰਡ 'ਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਖੇ ਪਾਠ ਸਿੱਖਣ ਲਈ ਜਾਂਦੀ ਨਾਬਾਲਗ ਕੁੜੀ ਉਪਰ ਗ੍ਰੰਥੀ ਅਤੇ ਪ੍ਰਧਾਨ ਵਲੋਂ ਬੁਰੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੇ ਚੱਲਦਿਆਂ ਇਕ ਦਿਨ ਇਨ੍ਹਾਂ ਦੋਵਾਂ ਵਲੋਂ ਕੁੜੀ ਨੂੰ ਗੁਰੂ ਸਾਹਿਬ ਦੇ ਪਾਵਨ ਸਰੂਪ ਵਾਲੇ ਕਮਰੇ ਅੰਦਰ ਬੁਲਾ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।ਗ੍ਰੰਥੀ ਅਤੇ ਪ੍ਰਧਾਨ ਵਲੋਂ ਕੀਤੀਆਂ ਜਾਂਦੀਆਂ ਇਨ੍ਹਾਂ ਅਸ਼ਲੀਲ ਹਰਕਤਾਂ ਦਾ ਸਖਤ ਵਿਰੋਧ ਕਰਨ ਉਪਰੰਤ ਉਸ ਦੀ ਅਸ਼ਲੀਲ ਵੀਡੀਓ ਨੂੰ ਸੋਸ਼ਲ਼ ਮੀਡੀਆ 'ਤੇ ਵਾਈਰਲ ਕਰ ਦਿੱਤਾ ਗਿਆ, ਜਿਸ ਸਬੰਧੀ ਥਾਣਾ ਖੇਮਕਰਨ ਦੇ ਮੁੱਖੀ ਇੰਸਪੈਕਟਰ ਤਰਸੇਮ ਮਸੀਹ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਹਿੰਦੀਪੁਰ ਅਤੇ ਗ੍ਰੰਥੀ ਲਵਪ੍ਰੀਤ ਸਿੰਘ ਉਰਫ ਕਰਮ ਪੁੱਤਰ ਗੁਰਮੀਤ ਸਿੰਘ ਵਾਸੀ ਮਹਿੰਦੀਪੁਰ ਖਿਲਾਫ ਕੁੜੀ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋਂ :  ਹਸਪਤਾਲ ਦੇ ਕਾਮੇ ਦਾ ਕਾਰਾ: ਸਸਤੇ ਇਲਾਜ਼ ਬਹਾਨੇ ਜਨਾਨੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਗ਼ਲਤ ਕੰਮ

ਇਸ ਸਬੰਧੀ ਥਾਣਾ ਮੁੱਖੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਲਜ਼ਮਾਂ ਬਲਬੀਰ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ ਪੱਟੀ ਦੀ ਮਾਣਯੋਗ ਅਦਾਲਤ 'ਚ ਪੇਸ਼ ਕਰਦੇ ਹੋਏ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਜਦਕਿ ਫਰਾਰ ਮੁਲਜ਼ਮ ਲਵਪ੍ਰੀਤ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Baljeet Kaur

Content Editor

Related News