ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਇਆ 9 ਸਾਲਾ ਦਾ ਬੱਚਾ ਲਾਪਤਾ

Tuesday, Jul 20, 2021 - 10:14 AM (IST)

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਇਆ 9 ਸਾਲਾ ਦਾ ਬੱਚਾ ਲਾਪਤਾ

ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਕਸਬਾ ਸੁਰਸਿੰਘ ਸਥਿਤ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਮੱਥਾ ਟੇਕਣ ਆਏ 9 ਸਾਲ ਦੇ ਬੱਚੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚੇ ਦੇ ਲਾਪਤਾ ਹੋਣ ਦਾ ਪਤਾ ਲੱਗਣ ’ਤੇ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਕੇਸ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਬਿਕਰਮ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਬਠਿੰਡਾ ਨੇ ਦੱਸਿਆ ਕਿ ਉਹ ਆਪਣੇ 9 ਸਾਲ ਦੇ ਬੇਟੇ ਪ੍ਰਭਜੋਤ ਸਿੰਘ ਸਮੇਤ ਗੁਰਦੁਆਰਾ ਛਾਉਣੀ ਸਾਹਿਬ ਸੁਰਸਿੰਘ ਵਿਖੇ ਮੱਥਾ ਟੇਕਣ ਲਈ ਆਇਆ ਸੀ। ਮਿਤੀ 15 ਜੁਲਾਈ ਨੂੰ ਸ਼ਾਮ 7 ਵਜੇ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਰਹਿਰਾਸ ਸਾਹਿਬ ਦਾ ਪਾਠ ਕਰਨ ਚਲਾ ਗਿਆ, ਜਦ ਕਿ ਉਸ ਦਾ ਮੁੰਡਾ ਲੰਗਰ ਹਾਲ ਦੇ ਬਾਹਰ ਬੈਠਾ ਹੋਇਆ ਸੀ। ਜਦ ਉਹ ਬਾਹਰ ਆਇਆ ਤਾਂ ਵੇਖਿਆ ਕਿ ਉਸ ਦਾ ਮੁੰਡਾ ਗਾਇਬ ਸੀ, ਜਿਸ ਦੀ ਉਸ ਨੇ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕੋਈ ਵਿਅਕਤੀ ਉਸ ਦੇ ਮੁੰਡੇ ਨੂੰ ਵਰਗਲਾ ਕੇ ਲੈ ਗਿਆ ਹੈ। ਇਸ ਘਟਨਾ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 80 ਧਾਰਾ 346 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਮੁੰਡੇ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ


author

rajwinder kaur

Content Editor

Related News