ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Jun 07, 2021 - 06:39 PM (IST)

ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ (ਰਮਨ) - ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲਾਲਪੁਰ ’ਚ ਬੀਤੀ ਸ਼ਾਮ ਪਿੰਡ ਦੇ ਜਿੰਮ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਿਸੇ ਗੱਲ ਨੂੰ ਲੈ ਕੇ ਨੌਜਵਾਨਾਂ ’ਚ ਹੋਈ ਤੂੰ-ਤੂੰ ਮੈਂ-ਮੈਂ ਨੇ ਖੂਨੀ ਰੂਪ ਧਾਰ ਲਿਆ। ਜਿੰਮ ’ਚ ਗੁੱਸੇ ’ਚ ਆਏ ਨੌਜਵਾਨਾਂ ਵਲੋਂ ਪਿੰਡ ਦੇ ਹੀ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੰਜ ਲੋਕਾਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਸਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਲਾਲਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਚਚੇਰੇ ਭਰਾ ਹਰਜੋਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਲਾਲਪੁਰਾ ਨਾਲ ਪਿੰਡ ’ਚ ਬਣੇ ਜਿੰਮ ’ਚ ਸ਼ਾਮ ਦੇ ਸਮੇਂ ਗਿਆ ਸੀ। ਉਥੇ ਉਸ ਦੀ ਪਿੰਡ ਦੇ ਹੀ ਹੋਰ ਮੁੰਡਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਹੋ ਗਈ। ਇਸ ਦੌਰਾਨ ਸ਼ੁਭਕਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਲਾਲਪੁਰਾ ਨੇ ਉਸ ਦੇ ਪੁੱਤਰ ਦੇ ਸਿਰ ’ਤੇ ਲੋਹੇ ਦੀ ਰਾਡ ਮਾਰ ਦਿੱਤੀ। ਫਿਰ ਗੁਰਪ੍ਰਤਾਪ ਸਿੰਘ ਨੇ ਉਸ ਦੇ ਪੁੱਤਰ ’ਤੇ ਡਾਂਗ ਨਾਲ ਹਮਲਾ ਕਰ ਦਿੱਤਾ ਅਤੇ ਇਕ ਹੋਰ ਨੌਜਵਾਨ ਨੇ ਉਸ ’ਤੇ ਚਾਕੂ ਨਾਲ ਕਾਤਲਾਨਾ ਹਮਲਾ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼ 

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜ਼ਖ਼ਮੀ ਹਾਲਤ ’ਚ ਜਦੋਂ ਉਸ ਦੇ ਪੁੱਤਰ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖ਼ਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮੌਕੇ ਮ੍ਰਿਤਕ ਦੇ ਭਰਾ ਗੁਰਪ੍ਰਤਾਪ ਸਿੰਘ ਨੇ ਜਿੰਮ ’ਚੋਂ ਭੱਜ ਕੇ ਆਪਣੀ ਜਾਨ ਬਚਾਈ। ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ, ਜਦਕਿ ਇਸ ਮਾਮਲੇ ’ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। 

ਪੜ੍ਹੋ ਇਹ ਵੀ ਖ਼ਬਰ - ਜੂਨ ਦੇ ਮਹੀਨੇ ਆਉਣ ਵਾਲੇ ਵਰਤ ਅਤੇ ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News