ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
Thursday, Oct 15, 2026 - 09:32 AM (IST)
ਤਰਨਤਾਰਨ (ਰਮਨ) - ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ’ਚ ਬੀ. ਐੱਸ. ਐੱਫ. ਦੀ 115 ਬਟਾਲੀਅਨ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ) ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਪੰਜਾਬ ਪੁਲਸ ਦੇ ਇਕ ਹੈੱਡ ਕਾਂਸਟੇਬਲ ਨੂੰ ਕਰੀਬ 15 ਕਿੱਲੋ ਹੈਰੋਇਨ ਸਣੇ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਕਾਰ ’ਚੋਂ 15 ਕਿੱਲੋ ਹੈਰੋਇਨ ਦੇ 3 ਪੈਕੇਟਾਂ ਤੋਂ ਇਲਾਵਾ ਇਕ ਰਿਵਾਲਵਰ, 5 ਜ਼ਿੰਦਾ ਰੌਂਦ, ਕਰੀਬ 7000 ਰੁਪਏ ਦੀ ਕਰੰਸੀ, 2 ਮੋਬਾਈਲ ਫ਼ੋਨ, 5 ਸ਼ਨਾਖ਼ਤੀ ਕਾਰਡ, ਏ. ਟੀ. ਐੱਮ. ਕਾਰਡ ਤੋਂ ਇਲਾਵਾ ਇਕ ਡੋਂਗਲ ਅਤੇ ਮੋਬਾਈਲ ਚਾਰਜਰ ਬਰਾਮਦ ਹੋਇਆ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਦੱਸ ਦੇਈਏ ਕਿ ਮੁਲਜ਼ਮ ਦੀ ਪਛਾਣ ਕਰਨਬੀਰ ਸਿੰਘ ਨਿਵਾਸੀ ਪਿੰਡ ਭੂੱਸੇ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਥਾਣਾ ਖਾਲੜਾ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ’ਚ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਨੇੜੇ ਐਂਟੀ ਡਰੋਨ ਸਿਸਟਮ ਨਾਲ ਸਬੰਧਤ ਡਿਊਟੀ ਨਿਭਾਅ ਰਿਹਾ ਸੀ। ਇਸ ਮਾਮਲੇ ’ਚ ਮੁਲਜ਼ਮ ਦੇ ਪਾਕਿਸਤਾਨ ’ਚ ਬੈਠੇ ਨਸ਼ਾ ਸਮੱਗਲਰਾਂ ਨਾਲ ਸੰਭਾਵੀ ਸਬੰਧਾਂ ਨੂੰ ਲੈ ਕੇ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੀ 115ਵੀਂ ਬਟਾਲੀਅਨ ਅਤੇ ਐੱਨ. ਸੀ. ਬੀ. ਦੀ ਟੀਮ ਵੱਲੋਂ ਸਰਹੱਦੀ ਪਿੰਡ ਲਹੀਆਂ ਦੇ ਨੇੜੇ ਸਾਂਝੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
ਇਸ ਕਾਰਵਾਈ ਦੌਰਾਨ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਆਪਣੀ ਨਿੱਜੀ ਕਾਰ ’ਚ ਪਾਕਿਸਤਾਨ ਦੀ ਤਰਫ਼ੋਂ ਡਰੋਨ ਰਾਹੀਂ ਭੇਜੇ ਗਈ 15 ਕਿੱਲੋ ਹੈਰੋਇਨ ਦੇ 3 ਪੈਕੇਟ ਲੈ ਕੇ ਪਰਤ ਰਿਹਾ ਸੀ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਅਨੁਮਾਨਿਤ ਕੀਮਤ ਕਰੀਬ 75 ਕਰੋੜ ਰੁਪਏ ਦੱਸੀ ਜਾ ਰਹੀ ਹੈ। ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਮੋਬਾਈਲ ਫ਼ੋਨ, ਉਸ ’ਚ ਮੌਜੂਦ ਸੰਪਰਕ ਨੰਬਰਾਂ ਅਤੇ ਹੋਰ ਡਿਜੀਟਲ ਰਿਕਾਰਡ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਭੇਜਣ ਵਾਲੇ ਵਿਅਕਤੀਆਂ ਅਤੇ ਪੰਜਾਬ ’ਚ ਉਨ੍ਹਾਂ ਦੀ ਸਪਲਾਈ ਨਾਲ ਜੁੜੇ ਸੰਭਾਵੀ ਸੰਪਰਕਾਂ ਦਾ ਪਤਾ ਲਾਇਆ ਜਾ ਸਕੇ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
