ਭਾਰਤ-ਪਾਕਿ ਸਰਹੱਦ ਨੇੜਿਓਂ 45 ਕਰੋੜ ਦੀ ਹੈਰੋਇਨ ਬਰਾਮਦ

Tuesday, Jun 09, 2020 - 12:52 PM (IST)

ਭਾਰਤ-ਪਾਕਿ ਸਰਹੱਦ ਨੇੜਿਓਂ 45 ਕਰੋੜ ਦੀ ਹੈਰੋਇਨ ਬਰਾਮਦ

ਤਰਨਤਾਰਨ (ਰਮਨ) : ਭਾਰਤ-ਪਾਕਿਸਤਾਨ ਜ਼ੀਰੋ ਲਾਈਨ ਨੇੜਿਓਂ ਜ਼ਿਲ੍ਹਾ ਪੁਲਸ ਨੇ 9 ਕਿੱਲੋ ਹੈਰੋਇਨ ਬਰਾਮਦ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ 'ਚ ਨਾਰਕੋਟਿਕ ਸੈੱਲ ਪੁਲਸ ਵਲੋਂ ਕੁਝ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਲੱਗਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 45 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਸ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।


author

Baljeet Kaur

Content Editor

Related News