ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ ''ਤੇ ਤਰਨਤਾਰਨ ਤੇ ਦੂਜੇ ''ਤੇ ...

Sunday, Oct 26, 2025 - 10:38 AM (IST)

ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ ''ਤੇ ਤਰਨਤਾਰਨ ਤੇ ਦੂਜੇ ''ਤੇ ...

ਅੰਮ੍ਰਿਤਸਰ (ਨੀਰਜ)-ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 59 ਕਿਸਾਨਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀਆਂ ਹਨ ਅਤੇ ਇੰਨੀਆਂ ਹੀ ਜ਼ਿਆਦਾ ਛਾਪੇਮਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਕਿਸਾਨ ਅਜੇ ਵੀ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਕ ਹੋਰ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਨੇ ਕੱਥੂਨੰਗਲ ਟੋਲ ਪਲਾਜ਼ਾ ਦੇ ਨੇੜੇ ਜੀਓ ਪੈਟਰੋਲ ਪੰਪ ਦੇ ਬਿਲਕੁਲ ਨਾਲ ਖੇਤਾਂ ’ਚ ਪਰਾਲੀ ਸਾੜ ਦਿੱਤੀ। ਹਾਲਾਂਕਿ ਅਜਿਹਾ ਕਰਨਾ ਬਹੁਤ ਖਤਰਨਾਕ ਹੋ ਸਕਦਾ ਸੀ ਅਤੇ ਪੈਟਰੋਲ ਪੰਪ ਵੀ ਅੱਗ ਦੀ ਲਪੇਟ ’ਚ ਆ ਸਕਦਾ ਸੀ। ਜ਼ਿਲਾ ਪ੍ਰਸ਼ਾਸਨ ਨੇ ਹੁਣ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਸੈਟੇਲਾਈਟ ਰਾਹੀਂ ਹੁਣ ਤੱਕ 162 ਮਾਮਲੇ ਜ਼ਿਲਾ ਪ੍ਰਸ਼ਾਸਨ ਨੂੰ ਭੇਜੇ ਜਾ ਚੁੱਕੇ ਹਨ, ਜਿਸ ਵਿਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਗਈ ਹੈ ਅਤੇ ਹੁਣ ਸਾਈਟ ’ਤੇ ਪ੍ਰਸ਼ਾਸਨਿਕ ਅਧਿਕਾਰੀ ਪੁੱਜ ਵੀ ਰਹੇ ਹਨ।

ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ

ਤਰਨਤਾਰਨ ਜ਼ਿਲਾ ਪੰਜਾਬ ’ਚ ਨੰਬਰ ਵਨ

ਪਰਾਲੀ ਸਾੜਨ ਦੇ ਮਾਮਲੇ ’ਚ ਤਰਨਤਾਰਨ ਜੋ ਕਦੇ ਅੰਮ੍ਰਿਤਸਰ ਜ਼ਿਲੇ ਦਾ ਹਿੱਸਾ ਹੁੰਦਾ ਸੀ, ਹੁਣ ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਦਾ ਨੰਬਰ ਵਨ ਜ਼ਿਲਾ ਬਣ ਗਿਆ ਹੈ। ਤਰਨਤਾਰਨ ’ਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰ ਰਿਹਾ ਹੈ ਪਰ ਕਿਸਾਨ ਆਪਣੀਆਂ ਕਾਰਵਾਈਆਂ ਜਾਰੀ ਰੱਖੇ ਹੋਏ ਹਨ। ਅੰਮ੍ਰਿਤਸਰ ਜ਼ਿਲੇ ’ਚ ਡੀ. ਸੀ. ਸਾਕਸ਼ੀ ਸਾਹਨੀ ਦੇ ਤਬਾਦਲੇ ਤੋਂ ਬਾਅਦ ਨਵੇਂ ਡੀ. ਸੀ. ਦਲਵਿੰਦਰਜੀਤ ਸਿੰਘ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਮੂਡ ਵਿਚ ਹਨ ਅਤੇ ਉਨ੍ਹਾਂ ਨੇ ਆਉਂਦੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਰੈੱਡ ਐਂਟਰੀ ਵਾਲਿਆਂ ਦੀ ਆਸਾਨੀ ਨਾਲ ਨਹੀਂ ਵਿਕਦੀ ਜ਼ਮੀਨ

ਜ਼ਿਲਾ ਪ੍ਰਸਾਸ਼ਨ ਵੱਲੋਂ ਪਟਵਾਰੀ ਦੇ ਮਾਲ ਰਿਕਾਰਡ ਵਿਚ ਜਿੱਥੇ ਰੈੱਡ ਐਂਟਰੀ ਕਰ ਦਿੱਤੀ ਜਾਂਦੀ ਹੈ, ਉਹ ਜ਼ਮੀਨ ਆਸਾਨੀ ਨਾਲ ਵਿਕਦੀ ਨਹੀਂ ਹੈ ਅਤੇ ਨਾ ਹੀ ਉਸ ’ਤੇ ਬੈਂਕ ਵੱਲੋਂ ਕਰਜ਼ਾ ਦਿੱਤਾ ਜਾਂਦਾ ਹੈ। ਜ਼ਮੀਨ ਦੀ ਵਿਕਰੀ ਅਤੇ ਹੋਰ ਕੰਮ ਕਰਨ ਲਈ ਕਾਫੀ ਸਾਰੀਆਂ ਰਸਮੀ ਕਾਰਵਾਈਆਂ ਨੂੰ ਪੂਰਾ ਕਰਨਾ ਪੈਂਦਾ ਹੈ, ਜਿਸ ਨਾਲ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਪਰਾਲੀ ਦੀ ਗੱਲ ਕਰੀਏ ਤਾਂ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਲਈ ਪ੍ਰਤੀ ਏਕੜ 3000 ਦੇ ਕਰੀਬ ਖਰਚ ਆਉਂਦਾ ਹੈ ਪਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਇਹ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਐਲਾਨ ਜ਼ਰੂਰ ਕੀਤੇ ਜਾਂਦੇ ਰਹੇ ਹਨ ਪਰ ਅਸਲੀਅਤ ਵਿਚ ਕੁਝ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਘਪਲਾ

ਪੁਲਸ ਵੱਲੋਂ ਵੀ ਚਲਾਈਆਂ ਜਾ ਰਹੀਆ ਜਾਗਰੂਕਤਾ ਮੁਹਿੰਮਾਂ

ਜ਼ਿਲਾ ਪ੍ਰਸ਼ਾਸਨ ਕਿਸਾਨਾਂ ’ਚ ਲਗਾਤਾਰ ਜਾਗਰੂਕਤਾ ਪੈਦਾ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਖੁਦ ਜਾਗਰੂਕਤਾ ਕੈਂਪਾਂ ’ਚ ਸ਼ਾਮਲ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਅਤੇ ਇਸ ਦਾ ਅਸਰ ਵੀ ਨਜ਼ਰ ਆ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਘੱਟ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News