ਤਰਨਤਾਰਨ: ਦੁਕਾਨਦਾਰ ਦੇ ਕਤਲ ਮਗਰੋਂ ਇਕ ਹੋਰ ਕਰਿਆਨਾ ਸਟੋਰ 'ਤੇ ਵਾਰਦਾਤ, ਦਹਿਸ਼ਤ 'ਚ ਇਲਾਕਾ ਵਾਸੀ

Thursday, Dec 04, 2025 - 04:39 PM (IST)

ਤਰਨਤਾਰਨ: ਦੁਕਾਨਦਾਰ ਦੇ ਕਤਲ ਮਗਰੋਂ ਇਕ ਹੋਰ ਕਰਿਆਨਾ ਸਟੋਰ 'ਤੇ ਵਾਰਦਾਤ, ਦਹਿਸ਼ਤ 'ਚ ਇਲਾਕਾ ਵਾਸੀ

ਤਰਨਤਾਰਨ(ਰਾਜੂ)- ਤਰਨਤਾਰਨ ਸ਼ਹਿਰ ਦੇ ਜੰਡਿਆਲਾ ਰੋਡ ਫਾਟਕ ਦੇ ਨਜ਼ਦੀਕ ਬੀਤੀ ਰਾਤ ਦੋ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਇਕ ਕਰਿਆਨਾ ਦੁਕਾਨਦਾਰ ਕੋਲੋਂ 50 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀ. ਸੀ. ਟੀ. ਵੀ. ਵਿਚ ਕੈਦ ਹੋਏ ਲੁਟੇਰੇ ਬੇਖੌਫ਼ ਹੋ ਕੇ ਦੁਕਾਨ ਵਿਚ ਦਾਖ਼ਲ ਹੋਏ ਅਤੇ ਫਿਰ ਪਿਸਤੌਲ ਵਿਖਾ ਕੇ ਕਾਊਂਟਰ ਦੇ ਗੱਲੇ ਵਿਚੋਂ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-ਪੰਜਾਬ: ਇੰਨਾ ਭਿਆਨਕ ਹਾਦਸਾ, ਐਕਟਿਵਾ ਸਵਾਰ ਦੀ ਮੌਕੇ 'ਤੇ ਮੌਤ

ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਪਿੰਡ ਭੁੱਲਰ ਵਿਖੇ ਦੋ ਲੁਟੇਰਿਆਂ ਵੱਲੋਂ ਇਕ ਕਰਿਆਨਾ ਦੁਕਾਨਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਕਰ ਕੇ ਸਥਾਨਕ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਜਾਨ ਮਾਲ ਦੀ ਰਾਖ਼ੀ ਲਈ ਪੁਲਸ ਦੀ ਚੌਕਸੀ ਵਧਾਈ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 2, 3, 4 ਤੇ 5 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੰਜੀਵ ਕੁਮਾਰ ਪੁੱਤਰ ਗਣੇਸ਼ ਦਾਸ ਵਾਸੀ ਤਰਨਤਾਰਨ ਨੇ ਦੱਸਿਆ ਕਿ ਜੰਡਿਆਲਾ ਰੋਡ ’ਤੇ ਉਸ ਦੀ ਕਰਿਆਨੇ ਦੀ ਦੁਕਾਨ ਹੈ। ਬੀਤੀ ਰਾਤ ਸਮਾਂ ਕਰੀਬ 8 ਵਜੇ ਜਦ ਉਹ ਆਪਣੇ ਪਿਤਾ ਗਣੇਸ਼ ਦਾਸ ਸਮੇਤ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਨਕਾਬਪੋਸ਼ ਲੁਟੇਰੇ ਆਏ, ਜਿਨ੍ਹਾਂ ਨੇ ਦੁਕਾਨ ਵਿਚ ਦਾਖ਼ਲ ਹੁੰਦਿਆਂ ਹੀ ਉਸ 'ਤੇ ਪਿਸਤੌਲ ਤਾਣ ਦਿੱਤੀ ਅਤੇ ਫਿਰ ਦੁਕਾਨ ਵਿਚ ਫਰੋਲਾ-ਫਰਾਲੀ ਕਰਨ ਲੱਗ ਪਏ। ਇਸ ਦੌਰਾਨ ਉਕਤ ਲੁਟੇਰੇ ਕਾਊਂਟਰ ਵਿਚ ਰੱਖੀ ਨਕਦੀ ਕਰੀਬ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਅਤੇ ਉਨ੍ਹਾਂ ਨੂੰ ਧਮਕੀ ਵੀ ਦਿੱਤੀ।

ਇਹ ਵੀ ਪੜ੍ਹੋ-ਪੰਜਾਬ 'ਚ ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਐਨਕਾਊਂਟਰ ਦੌਰਾਨ ਦਹਿਲਿਆ ਪੂਰਾ ਇਲਾਕਾ

ਦੁਕਾਨਦਾਰ ਸੰਜੀਵ ਕੁਮਾਰ ਨੇ ਕਿਹਾ ਕਿ ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਵੱਖ-ਵੱਖ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲਸ ਦੀ ਗਸ਼ਤ ਵਧਾਈ ਜਾਵੇ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਨਕੇਲ ਪਾਈ ਜਾਵੇ। ਓਧਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੇ ਆਧਾਰ ’ਤੇ ਲੁਟੇਰਿਆਂ ਦੀ ਭਾਲ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

shivani attri

Content Editor

Related News