ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

05/17/2022 7:49:47 PM

ਤਰਨ ਤਾਰਨ (ਵਿਜੇ ਕੁਮਾਰ) - ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਪੁਰ ਵਿਖੇ ਜ਼ਮੀਨੀ ਵਿਵਾਦ ਨੰ ਲੈ ਕੇ ਘਰ ਵਿਚ ਕੁਝ ਵਿਅਕਤੀਆਂ ਨੇ ਦਾਖਿਲ ਹੋ ਕੇ ਇਕ ਜਨਾਨੀ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਦੀ ਇਸ ਵਾਰਦਾਤ ਨਾਲ ਪਿੰਡ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਜਨਾਨੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਬੀਰ ਕੌਰ (32) ਪਤਨੀ (ਲੇਟ) ਸੰਦੀਪ ਸਿੰਘ ਨਿਵਾਸੀ ਪਿੰਡ ਪੱਖੋਪੁਰ ਦਾ 3 ਕਿੱਲੇ ਜ਼ਮੀਨ ਉੱਪਰ ਪਿਛਲੇ ਕਰੀਬ 50 ਸਾਲਾਂ ਤੋਂ ਕਬਜ਼ਾ ਚੱਲਦਾ ਦੱਸਿਆ ਜਾ ਰਿਹਾ ਹੈ। ਉਸ ਦਾ ਆਪਣੇ ਹੀ ਰਿਸ਼ਤੇਦਾਰਾਂ, ਜਿਨ੍ਹਾਂ ਕੋਲ ਇਸ ਜ਼ਮੀਨ ਦੀ ਗਿਰਦਾਵਰੀ ਬੋਲਦੀ ਹੈ, ਨਾਲ ਝਗੜਾ ਚੱਲ ਰਿਹਾ ਸੀ। ਪਿਛਲੇ ਇਕ ਮਹੀਨੇ ਦੌਰਾਨ ਦੋਵਾਂ ਧਿਰਾਂ ਵਿਚ ਕਈ ਵਾਰ ਮਾਮਲੇ ਨੂੰ ਸੁਲਝਾਉਣ ਲਈ ਫ਼ੈਸਲਾ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਫ਼ੈਸਲਾ ਨਹੀਂ ਹੋ ਸਕਿਆ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

ਮੰਗਲਵਾਰ ਦੁਪਹਿਰ ਕਰੀਬ ਸਾਢੇ 12 ਵਜੇ ਪ੍ਰਭਜੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਭਰਾ ਆਪਣੇ ਪਿਤਾ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਪੱਖੋਪੁਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਜਬੀਰ ਕੌਰ ਦੇ ਘਰ ਜਾ ਪੁੱਜੇ, ਜਿਨ੍ਹਾਂ ਵੱਲੋਂ 312 ਬੋਰ ਰਾਈਫਲ ਨਾਲ ਗੋਲੀਆਂ ਚਲਾਉਂਦੇ ਹੋਏ ਹਮਲਾ ਕਰ ਦਿੱਤਾ ਗਿਆ। ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਬੈੱਡ ’ਤੇ ਪਈ ਖੂਨ ਨਾਲ ਲੱਥਪੱਥ ਹੋਈ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 


rajwinder kaur

Content Editor

Related News