ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼
Wednesday, Feb 24, 2021 - 02:01 PM (IST)
ਤਰਨਤਾਰਨ (ਰਮਨ, ਜ. ਬ., ਰਾਜੂ) - ਤਰਨਤਾਰਨ ਜ਼ਿਲ੍ਹੇ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਪੁਰ ਵਿਖੇ ਬੀਤੇ ਕਈ ਦਿਨ ਪਹਿਲਾਂ ਹੋਏ ਨੌਜਵਾਨ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪ੍ਰੇਮਿਕਾ ਦੇ ਪਿਤਾ ਨੇ ਹੀ ਨੌਜਵਾਨ ਦਾ ਕਤਲ ਕਰਕੇ ਲਾਸ਼ ਬਿਆਸ ਦਰਿਆ ਵਿਚ ਸੁੱਟ ਦਿੱਤੀ ਸੀ। ਪੁਲਸ ਨੇ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ, ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ. (ਡੀ) ਮਹਿਤਾਬ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੇ ਹੁਕਮਾਂ ਤਹਿਤ ਕਾਰਵਾਈ ਕਰਦੇ ਹੋਏ ਪੁਲਸ ਨੇ ਬੀਤੀ 3 ਜਨਵਰੀ ਨੂੰ ਹੋਏ ਕਤਲ ਦੀ ਗੁੱਥੀ ਸੁਲ਼ਝਾ ਲਈ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਤਹਿਸੀਲ ਕੰਪਲੈਕਸ ਦੀਆਂ ਕੰਧਾਂ ’ਤੇ ਲੱਗੇ ਖ਼ਾਲਿਸਤਾਨ ਦੇ ਪੋਸਟਰ, ਲੋਕਾਂ ’ਚ ਦਹਿਸ਼ਤ ਦਾ ਮਾਹੌਲ
ਐੱਸ.ਪੀ.ਮਹਿਤਾਬ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਸਨ ਕਿ ਉਸ ਦੇ ਮੁੰਡੇ ਅਮਰਜੀਤ ਸਿੰਘ ਨੂੰ ਮਿਤੀ 3 ਜਨਵਰੀ ਵਾਲੇ ਦਿਨ ਮੇਜਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਘੜਕਾ ਘਰੋਂ ਬੁਲਾ ਕੇ ਨਾਲ ਲੈ ਗਿਆ ਸੀ। ਇਸ ਦੌਰਾਨ ਪਿੰਡ ਘੜਕਾ ਵਿਖੇ ਮੇਜਰ ਸਿੰਘ ਦਾ ਦੋਸਤ ਹੈਪੀ ਵੀ ਰਾਤ ਘਰ ਆ ਪੁਜਾ, ਜੋ ਤਿੰਨੇ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਮੇਜਰ ਸਿੰਘ ਦੇ ਘਰ ਹੀ ਰਹਿ ਪਏ। ਇਸ ਤੋਂ ਬਾਅਦ ਅਮਰਜੀਤ ਸਿੰਘ ਆਪਣੇ ਘਰ ਵਾਪਸ ਨਹੀਂ ਪੁੱਜਾ, ਜਿਸ ਤਹਿਤ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਬਲਦੇਵ ਸਿੰਘ ਦੇ ਬਿਆਨਾਂ ’ਤੇ ਮੇਜਰ ਸਿੰਘ ਖ਼ਿਲਾਫ਼ ਦਰਖ਼ਾਸਤ ਦੇ ਦਿੱਤੀ। ਥਾਣਾ ਚੋਹਲਾ ਵਿਖੇ ਇਸ ਸਬੰਧੀ ਮਿਤੀ 23 ਜਨਵਰੀ ਨੂੰ ਮਾਮਲਾ ਦਰਜ ਕਰ ਲਿਆ ਗਿਆ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : 2 ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ’ਚ ਵੇਚ ਰਹੇ ਸੀ ਮਾਂ-ਬਾਪ, ਦਲਾਲਾਂ ਸਣੇ ਕਾਬੂ
ਐੱਸ. ਪੀ. ਮਹਿਤਾਬ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਅਮਰਜੀਤ ਸਿੰਘ ਦੇ ਪ੍ਰੇਮ ਸਬੰਧ ਮੰਗਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪੱਖੋਪੁਰ ਦੀ ਧੀ ਨਾਲ ਸਨ। ਉਹ ਰਾਤ ਦੇ ਸਮੇਂ ਕੁੜੀ ਨੂੰ ਮਿਲਣ ਲਈ ਚਲਾ ਗਿਆ ਸੀ, ਜਿਥੇ ਕੁੜੀ ਦੇ ਪਿਤਾ ਨੇ ਦੋਵਾਂ ਨੂੰ ਵੇਖ ਲਿਆ ਅਤੇ ਅਮਰਜੀਤ ਸਿੰਘ ਨੂੰ ਬੰਨ ਕੇ ਉਸ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਸ ਦੀ ਲਾਸ਼ ਨੂੰ ਪਿੰਡ ਘੜਕਾ ਇਲਾਕੇ ’ਚ ਦਰਿਆ ਵਿਚ ਰੋੜ੍ਹ ਦਿੱਤਾ। ਪੁਲਸ ਨੇ ਇਸ ਸਬੰਧੀ ਮੰਗਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਆਸ ਹੈ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ?