ਨਗਰ ਕੀਰਤਨ ਧਮਾਕੇ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
Sunday, Feb 09, 2020 - 04:43 PM (IST)
ਤਰਨਤਾਰਨ : ਤਰਨਤਾਰਨ ਦੇ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਹੁਣ ਇਸ ਧਮਾਕੇ ਤੋਂ ਪਹਿਲਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਬੱਚੇ ਬਟਾਕੇ ਚਲਾਉਂਦੇ ਨਜ਼ਰ ਆ ਰਹੇ ਹਨ।ਇਸ ਵੀਡੀਓ 'ਚ ਇਕ ਟਰਾਲੀ 'ਚ ਰੱਖੇ ਹੋਏ ਪਟਾਕੇ ਵੀ ਸਾਫ ਦਿਖਾਈ ਦੇ ਰਹੇ। ਇਹ ਵੀਡੀਓ ਕਈ ਸਵਾਲ ਖੜ੍ਹੇ ਕਰ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਕਿਸੇ ਨੂੰ ਆਤਿਸ਼ਬਾਜ਼ੀ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਨੂੰ ਚਲਾਉਣ ਦੀ ਇਜਾਜ਼ਤ ਜ਼ਿਲਾ ਮੈਜਿਸਟ੍ਰੇਟ ਵੱਲੋਂ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਸ਼ਰੇਆਮ ਆਤਿਸ਼ਬਾਜ਼ੀ ਚੱਲਣੀ ਅਤੇ ਉਹ ਵੀ ਧਮਾਕਾਖੇਜ਼ ਸਮੱਗਰੀ ਦੀ ਮਦਦ ਨਾਲ ਇਸ ਨੂੰ ਵੇਖ ਪੁਲਸ ਦੀ ਭੂਮਿਕਾ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।
ਇਥੇ ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਨੇ ਦੋ ਘਰਾਂ ਚਿਰਾਗ ਬੁਝਾਅ ਦਿੱਤੇ ਜਦਕਿ 11 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (17) ਦਾ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕੀਤਾ ਗਿਆ। ਦੋਵਾਂ ਬੱਚਿਆਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹੈ।